International

ਪਿ੍ਰੰਸ ਸਲਮਾਨ ਨੇ ਦਿੱਤਾ ਝਟਕਾ, ਇਸਲਾਮਾਬਾਦ ਦੌਰਾ ਕੀਤਾ ਰੱਦ

ਇਸਲਾਮਾਬਾਦ  – ਪਾਕਿਸਤਾਨ ਸਾਊਦੀ ਅਰਬ ਨੂੰ ਆਪਣਾ ਸਭ ਤੋਂ ਕਰੀਬੀ ਦੇਸ਼ ਮੰਨਦਾ ਹੈ। ਪਾਕਿਸਤਾਨੀ ਪੀ.ਐਮ ਸ਼ਹਿਬਾਜ਼ ਵੀ ਦੂਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪਹਿਲਾਂ ਸਾਊਦੀ ਅਰਬ ਗਏ ਸਨ। ਪਰ ਇਸੇ ਸਾਊਦੀ ਨੇ ਪਾਕਿਸਤਾਨ ਨੂੰ ਝਟਕਾ ਦਿੱਤਾ ਹੈ। ਸਾਊਦੀ ਪਿ੍ਰੰਸ ਮੁਹੰਮਦ ਬਿਨ ਸਲਮਾਨ (M2S) ਨੇ ਪਾਕਿਸਤਾਨ ਦਾ ਦੌਰਾ ਕਰਨਾ ਸੀ, ਜੋ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਹਾਈ ਪ੍ਰੋਫਾਈਲ ਦੌਰੇ ਨੂੰ ਮੁਲਤਵੀ ਕਰਨ ਦੀ ਖ਼ਬਰ ਤੋਂ ਬਾਅਦ ਪਾਕਿਸਤਾਨ ਕੋਈ ਪ੍ਰਤੀਕਿਰਿਆ ਦੇਣ ਤੋਂ ਅਸਮਰੱਥ ਹੈ।   ਪਾਕਿਸਤਾਨੀ ਅਧਿਕਾਰੀਆਂ ਨੇ ਸਪੱਸ਼ਟੀਕਰਨ ਜਾਰੀ ਕਰਦੇ ਹੋਏ ਕਿਹਾ ਕਿ ਸਾਊਦੀ ਅਤੇ ਪਾਕਿਸਤਾਨ ਵਿਚਾਲੇ ਦੌਰੇ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਜੀ ਮੁਹੰਮਦ ਬਿਨ ਸਲਮਾਨ ਦੇ ਦੌਰੇ ਦੀ ਅੰਤਿਮ ਤਰੀਕ ਅਜੇ ਤੈਅ ਨਹੀਂ ਹੋਈ ਹੈ। ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਵੀ ਇਸ ਸਬੰਧ ਵਿਚ ਸਾਊਦੀ ਅਧਿਕਾਰੀਆਂ ਦੇ ਸੰਪਰਕ ਵਿਚ ਹਨ।

Related posts

ਖ਼ੂਫ਼ੀਆ ਜਾਣਕਾਰੀ ‘ਤੇ ਨਜ਼ਰ ਰੱਖਣ ਲਈ ਆਪਣੇ ਕਰੋੜਾਂ ਨਾਗਰਿਕਾਂ ਦਾ ਚੀਨ ਇਕੱਠਾ ਕਰ ਰਿਹੈ ਡਾਟਾ

Bunty

ਅਮਰੀਕਾ ’ਤੇ ਵਧ ਰਿਹੈ ਕਰਜ਼ੇ ਦਾ ਬੋਝ 34000 ਅਰਬ ਡਾਲਰ ਦੇ ਰਿਕਾਰਡ ਪੱਧਰ ’ਤੇ ਪੁੱਜਾ ਕੁੱਲ ਰਾਸ਼ਟਰੀ ਕਰਜ਼ਾ

Bunty

ਨੈਸ਼ਨਲ ਲਾਇਬ੍ਰੇਰੀ ਆਫ਼ ਮੈਡੀਸਨ ਦਾ ਵਿਸ਼ਲੇਸ਼ਣ ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਧ ਨਸ਼ੀਲੀਆਂ ਦਵਾਈਆਂ ਦਾ ਆਦੀ ਦੇਸ਼ : ਅਧਿਐਨ

Bunty