India

ਜੰਮੂ-ਕਸ਼ਮੀਰ ’ਚ ਵੋਟਿੰਗ ਫ਼ੀਸਦੀ ਤੋਂ ਧਾਰਾ-370 ਹਟਣ ਦੇ ਨਤੀਜੇ ਨਜ਼ਰ ਆ ਰਹੇ ਹਨ: ਸ਼ਾਹ

ਨਵੀਂ ਦਿੱਲੀ – ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਧਾਰਾ 370 ਨੂੰ ਖਤਮ ਕਰਨ ਦੇ ਨਰਿੰਦਰ ਮੋਦੀ ਸਰਕਾਰ ਦੇ ਫੈਸਲੇ ਦੇ ਨਤੀਜੇ ਜੰਮੂ-ਕਸ਼ਮੀਰ ’ਚ ਵੋਟਿੰਗ ਫੀਸਦੀ ਤੋਂ ਦਿਖਾਈ ਦੇ ਰਹੇ ਹਨ। ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ’ਚ ਸ਼੍ਰੀਨਗਰ ਲੋਕ ਸਭਾ ਸੀਟ ’ਤੇ ਕਰੀਬ 38 ਫੀਸਦੀ ਵੋਟਿੰਗ ਹੋਣ ਤੋਂ ਇਕ ਦਿਨ ਬਾਅਦ ਗ੍ਰਹਿ ਮੰਤਰੀ ਨੇ ਇਹ ਟਿੱਪਣੀ ਕੀਤੀ। ਸ਼੍ਰੀਨਗਰ ’ਚ 2019 ਦੀਆਂ ਲੋਕ ਸਭਾ ਚੋਣਾਂ ’ਚ 14.43 ਫੀਸਦੀ, 2014 ’ਚ 25.86 ਫੀਸਦੀ, 2009 ’ਚ 25.55 ਫੀਸਦੀ ਅਤੇ 2004 ’ਚ 18.57 ਫੀਸਦੀ ਵੋਟਿੰਗ ਹੋਈ ਸੀ।
ਸ਼ਾਹ ਨੇ ’ਐਕਸ’ ’ਤੇ ਲਿਖਿਆ ਕਿ ਮੋਦੀ ਸਰਕਾਰ ਦੇ ਧਾਰਾ 370 ਨੂੰ ਖਤਮ ਕਰਨ ਦੇ ਫੈਸਲੇ ਦੇ ਨਤੀਜੇ ਵੋਟ ਫ਼ੀਸਦੀ ਜ਼ਰੀਏ ਦਿਖਾਈ ਦੇ ਰਹੇ ਹਨ। ਇਸ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਦਾ ਲੋਕਤੰਤਰ ’ਚ ਭਰੋਸਾ ਵਧਿਆ ਹੈ ਅਤੇ ਇਸ ਦੀਆਂ ਜੜ੍ਹਾਂ ਡੂੰਘੀਆਂ ਹੋਈਆਂ ਹਨ। ਸ਼ਾਹ ਨੇ ਕਿਹਾ ਕਿ ਵੋਟ ਫ਼ੀਸਦੀ ਦੇ ਵਾਧੇ ਰਾਹੀਂ ਜੰਮੂ-ਕਸ਼ਮੀਰ ਦੇ ਲੋਕਾਂ ਨੇ ਧਾਰਾ 370 ਨੂੰ ਖਤਮ ਕਰਨ ਦਾ ਵਿਰੋਧ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ। 2019 ਵਿਚ ਮੋਦੀ ਸਰਕਾਰ ਨੇ ਜੰਮੂ ਅਤੇ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਰੱਦ ਕਰ ਦਿੱਤਾ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ- ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਵੰਡ ਦਿੱਤਾ।

Related posts

ਅੱਜ 70 ਸੀਟਾਂ ‘ਤੇ ਵੋਟਿੰਗ: ਦਿੱਲੀ ‘ਚ ਕਿਸਦੀ ਬਣੇਗੀ ਸਰਕਾਰ ?

admin

ਪੂਰੇ ਭਾਰਤ ‘ਚ ਇਕਸਮਾਨ ਟੋਲ ਨੀਤੀ ਹੋਵੇਗੀ: ਨਿਤਿਨ ਗਡਕਰੀ

admin

ਸ਼ਰਧਾਲੂਆਂ ਵਲੋਂ ਬਸੰਤ ਪੰਚਮੀ ਮੌਕੇ ਮਹਾਂਕੁੰਭ ’ਚ ਅੰਮ੍ਰਿਤ ਇਸ਼ਨਾਨ !

admin