India

ਇੰਦੌਰ ’ਚ ਡੰਪਰ ਨਾਲ ਕਾਰ ਦੀ ਟੱਕਰ ’ਚ 8 ਲੋਕਾਂ ਦੀ ਮੌਤ

ਭੋਪਾਲ – ਮੱਧ ਪ੍ਰਦੇਸ਼ ਦੇ ਇੰਦੌਰ ਦੇ ਬੇਟਮਾ ਨੇੜੇ ਚਾਰ ਮਾਰਗੀ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ’ਚ 8 ਵਿਅਕਤੀਆਂ ਦੀ ਮੌਤ ਹੋ ਗਈ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਐਸਯੂਵੀ ਕਾਰ ਰੋਡ ’ਤੇ ਖੜ੍ਹੇ ਰੇਤ ਦੇ ਡੰਪਰ ਨਾਲ ਟਕਰਾ ਗਈ। ਕਾਰ ’ਚ 9 ਲੋਕ ਸਵਾਰ ਸਨ, ਜਿਨ੍ਹਾਂ ’ਚੋਂ 8 ਦੀ ਮੌਤ ਹੋ ਗਈ। ਮਰਨ ਵਾਲਿਆਂ ’ਚ ਇੱਕ ਔਰਤ ਵੀ ਸ਼ਾਮਲ ਹੈ। ਇਸ ਮੌਕੇ ਡੀਐਸਪੀ ਦਿਹਾਤੀ ਉਮਾਕਾਂਤ ਚੌਧਰੀ ਨੇ ਕਿਹਾ, “ਸਾਨੂੰ ਪੀਐਸ ਬੇਤਵਾ ਸੀਮਾ ’ਚ ਇੰਦੌਰ-ਅਹਿਮਦਾਬਾਦ ਹਾਈਵੇਅ ’ਤੇ ਇੱਕ ਕਾਰ ਹਾਦਸੇ ਦੀ ਸੂਚਨਾ ਮਿਲੀ ਸੀ। ਇੱਕ ਬੋਲੈਰੋ ਐਸਯੂਵੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ ਅਤੇ ਕਾਰ ’ਚ ਸਵਾਰ 9 ਵਿੱਚੋਂ 8 ਲੋਕਾਂ ਦੀ ਮੌਤ ਹੋ ਗਈ ਹੈ। ਸਾਰੇ ਲੋਕ ਗੁਨਾ ਵੱਲ ਜਾ ਰਹੇ ਸੀ। ਹਾਦਸੇ ’ਚ ਇੱਕ ਪੁਲਿਸ ਕਾਂਸਟੇਬਲ ਦੀ ਵੀ ਮੌਤ ਹੋ ਗਈ, ਮੌਕੇ ’ਤੇ ਮੌਜੂਦ ਲੋਕਾਂ ਨੇ ਲਾਸ਼ਾਂ ਨੂੰ ਇੰਦੌਰ ਹਸਪਤਾਲ ਭੇਜ ਦਿੱਤਾ ਹੈ। ਉਮਾਕਾਂਤ ਚੌਧਰੀ ਨੇ ਦੱਸਿਆ ਕਿ ਬੋਲੈਰੋ ਨੂੰ ਗੁਨਾ ’ਚ ਤਾਇਨਾਤ ਇਕ ਪੁਲਿਸ ਕਾਂਸਟੇਬਲ ਅਤੇ ਸ਼ਿਵਪੁਰੀ ਵਾਸੀ ਚਲਾ ਰਿਹਾ ਸੀ।
ਜਾਣਕਾਰੀ ਦਿੰਦਿਆਂ ਵਧੀਕ ਪੁਲਿਸ ਸੁਪਰਡੈਂਟ (ਏਐਸਪੀ) ਰੁਪੇਸ਼ ਕੁਮਾਰ ਦਿਵੇਦੀ ਨੇ ਦੱਸਿਆ ਕਿ ਇੰਦੌਰ-ਅਹਿਮਦਾਬਾਦ ਰਾਸ਼ਟਰੀ ਰਾਜਮਾਰਗ ’ਤੇ ਘਾਟਬੀਲੋਡ ਨੇੜੇ ਇੱਕ ਕਾਰ ਦੀ ਇੱਕ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਉਨ੍ਹਾਂ ਕਿਹਾ, ’’ਹਾਦਸੇ ’ਚ ਹੁਣ ਤੱਕ 8 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ। ਇਸ ਮੌਕੇ ਏਐਸਪੀ ਨੇ ਦੱਸਿਆ ਕਿ ਸੜਕ ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਨੂੰ ਨੇੜਲੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ ਅਤੇ 8 ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਸ ਨੇ ਦੱਸਿਆ ਕਿ ਜਿਸ ਵਾਹਨ ਨਾਲ ਕਾਰ ਦੀ ਟੱਕਰ ਹੋਈ ਹੈ, ਉਹ ਮੌਕੇ ’ਤੇ ਮੌਜੂਦ ਨਹੀਂ ਹੈ। ਰੁਪੇਸ਼ ਕੁਮਾਰ ਦਿਵੇਦੀ ਨੇ ਦੱਸਿਆ ਕਿ ਅਜਿਹਾ ਲੱਗਦਾ ਹੈ ਕਿ ਇਸ ਅਣਪਛਾਤੇ ਵਾਹਨ ਦਾ ਡਰਾਈਵਰ ਹਾਦਸੇ ਤੋਂ ਬਾਅਦ ਵਾਹਨ ਸਮੇਤ ਫ਼ਰਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਸਿਓਨੀ ਜ਼ਿਲ੍ਹੇ ’ਚ ਬਰਾਤੀਆਂ ਨਾਲ ਭਰਿਆ ਇਕ ਵਾਹਨ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਪਲਟ ਗਿਆ।

Related posts

HAPPY DIWALI 2025 !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin