Punjab

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਚੰਡੀਗੜ੍ਹ – ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਬਾਬਤ ਡੀਜੀਪੀ ਨੂੰ ਪੱਤਰ ਲਿਖ ਕੇ ਤੱਥ ਆਧਾਰਿਤ ਰਿਪੋਰਟ ਜਲਦ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਅੱਗੋਂ ਭਾਰਤੀ ਚੋਣ ਕਮਿਸ਼ਨ ਨੂੰ ਇਸਦੀ ਜਾਣਕਾਰੀ ਦਿੱਤੀ ਜਾ ਸਕੇ।
ਇਕ ਵੱਖਰੇ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੂੰ ਤੁਰੰਤ ਇਸ ਮਾਮਲੇ ਉੱਤੇ ਧਿਆਨ ਕੇਂਦਰਿਤ ਕਰਕੇ ਕਾਰਵਾਈ ਰਿਪੋਰਟ ਦੀ ਵੀ ਮੰਗ ਕੀਤੀ ਹੈ।

Related posts

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ !

admin

ਮੁੱਖ ਮੰਤਰੀ ਭਗਵੰਤ ਮਾਨ ਦੀ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਫੈਸਲਾਕੁੰਨ ਜੰਗ: ਪੰਜਾਬ ਪੁਲਿਸ ਵੱਲੋਂ ਮੱਧ ਪ੍ਰੇਦਸ਼ ਚੋਂ ਗੈਰ-ਕਾਨੂੰਨੀ ਹਥਿਆਰਾਂ ਦਾ ਵੱਡੇ ਪੱਧਰ ’ਤੇ ਨਿਰਮਾਣ ਅਤੇ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ ; ਗਿਰੋਹ ਦੇ ਦੋ ਵਿਅਕਤੀ 55 ਪਿਸਤੌਲਾਂ ਸਣੇ ਕਾਬੂ

Bunty

10ਵਾਂ ਅੰਮ੍ਰਿਤਸਰ ਸਾਹਿਤ ਅਤੇ ਪੁਸਤਕ ਮੇਲੇ ਦਾ ਤੀਜਾ ਦਿਨ ਭਾਸ਼ਾ ਅਤੇ ਸਾਹਿਤ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਕੇਂਦਰਿਤ ਰਿਹਾ

admin