International

ਨਿੱਝਰ ਹੱਤਿਆ ਕਾਂਡ ਚਾਰ ਮੁਲਜ਼ਮ ਅਦਾਲਤ ’ਚ ਪੇਸ਼, ਖ਼ਾਲਿਸਤਾਨ ਪੱਖੀਆਂ ਨੇ ਕੀਤਾ ਪ੍ਰਦਰਸ਼ਨ

ਓਟਵਾ – ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁਲਜ਼ਮ ਚਾਰ ਭਾਰਤੀ ਨਾਗਰਿਕਾਂ ਨੂੰ ਕੈਨੇਡਾ ਦੀ ਅਦਾਲਤ ਨੇ ਭਾਈਚਾਰੇ ਦੇ ਮੈਂਬਰਾਂ ਨਾਲ ਸੰਪਰਕ ਨਾ ਕਰਨ ਦਾ ਹੁਕਮ ਦਿੱਤਾ ਹੈ। ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਪਹਿਲੀ ਵਾਰ ਕੈਨੇਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਚਾਰ ਮੁਲਜ਼ਮਾਂ ਵਿੱਚੋਂ ਤਿੰਨ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ਸਰੀ ਦੀ ਬਿ੍ਰਟਿਸ਼ ਕੋਲੰਬੀਆ ਅਦਾਲਤ ਵਿੱਚ ਪੇਸ਼ ਹੋਏ, ਜਦੋਂਕਿ ਅਮਨਦੀਪ ਸਿੰਘ (22) ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਅਮਨਦੀਪ ਸਿੰਘ ਹਥਿਆਰਾਂ ਨਾਲ ਸਬੰਧਤ ਇੱਕ ਹੋਰ ਕੇਸ ਵਿੱਚ ਓਨਟਾਰੀਓ ਵਿੱਚ ਹਿਰਾਸਤ ਵਿੱਚ ਹੈ। ਉਸ ਨੂੰ ਨਿੱਝਰ ਕਤਲ ਕੇਸ ਵਿੱਚ 10 ਮਈ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਜੱਜ ਮਾਰਕ ਜੈੱਟ ਨੇ ਮਾਮਲੇ ਦੀ ਅਗਲੀ ਸੁਣਵਾਈ 25 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ।ਮੁਲਜ਼ਮਾਂ ਨੇ ਅਦਾਲਤ ਵਿੱਚ ਪੇਸ਼ੀ ਸਮੇਂ ਜੇਲ੍ਹ ਦੇ ਕੱਪੜੇ ਪਾਏ ਹੋਏ ਸਨ। ਅਦਾਲਤ ’ਚ ਦਾਖਲ ਹੋਣ ਤੋਂ ਪਹਿਲਾਂ ਅਦਾਲਤ ’ਚ ਮੌਜੂਦ ਲੋਕਾਂ ਦੀ ਤਲਾਸ਼ੀ ਲਈ ਗਈ, ਜਦਕਿ ਨਿੱਝਰ ਦੇ ਸਮਰਥਕਾਂ ਨੇ ਅਦਾਲਤ ਦੇ ਬਾਹਰ ਪ੍ਰਦਰਸ਼ਨ ਕੀਤਾ।

Related posts

ਗਲਾਸਗੋ ‘ਚ ਮਹਾਨ ਤਪੱਸਵੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਇਆ

admin

ਆਸੀਆਨ 2025 : ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ‘ਤੇ ਚੁਣੌਤੀਆਂ ‘ਤੇ ਚਰਚਾ ਹੋਵੇਗੀ

admin

ਜੇ ਹਮਾਸ ਨੇ ਹਥਿਆਰ ਨਹੀਂ ਛੱਡੇ ਤਾਂ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਜਾਵੇਗਾ: ਅਮਰੀਕਨ ਉਪ-ਰਾਸ਼ਟਰਪਤੀ ਵੈਂਸ

admin