Bollywood

ਅਦਾਕਾਰ ਨਵਾਜ਼ੂਦੀਨ ਦਾ ਭਰਾ ਧੋਖਾਧੜੀ ਦੇ ਦੋਸ਼ ’ਚ ਜੇਲ੍ਹ ਭੇਜਿਆ

ਮੁਜ਼ੱਫ਼ਰਨਗਰ – ਬਾਲੀਵੁੱਡ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਦੇ ਭਰਾ ਅਯਾਜ਼ੂਦੀਨ ਸਿੱਦੀਕੀ ਨੂੰ ਬੁਢਾਨਾ ਦੀ ਪੁਲੀਸ ਵੱਲੋਂ ਧੋਖਾਧੜੀ ਦੇ ਕੇਸ ਵਿੱਚ ਗਿ੍ਰਫ਼ਤਾਰ ਕੀਤਾ ਗਿਆ ਹੈ। ਬੁਢਾਨਾ ਥਾਣੇ ਦੇ ਐਸਐੱਚਓ ਆਨੰਦ ਦੇਵ ਮਿਸ਼ਰਾ ਨੇ ਕਿਹਾ ਕਿ ਅਯਾਜ਼ੂਦੀਨ ਸਿੱਦੀਕੀ ਨੂੰ ਮੰਗਲਵਾਰ ਨੂੰ ਗਿ੍ਰਫ਼ਤਾਰੀ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਹੀਨਾਂ ਪਹਿਲਾਂ ਦਰਜ ਕੀਤੇ ਧੋਖਾਧੜੀ ਦੇ ਮਾਮਲੇ ਨਾਲ ਸਬੰਧਤ ਕੇਸ ਵਿੱਚ ਉਸ ਨੂੰ ਗਿ੍ਰਫ਼ਤਾਰ ਕੀਤਾ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਏ ਸਨ ਕਿ ਅਯਾਜ਼ੂਦੀਨ ਸਿੱਦੀਕੀ ਨੇ ਦਸੰਬਰ 2023 ਵਿੱਚ ਜ਼ਿਲ੍ਹਾ ਮੈਜੀਸਟ੍ਰੇਟ ਅਦਾਲਤ ਦੇ ਫ਼ਰਜ਼ੀ ਹੁਕਮਾਂ ਨੂੰ ਕੰਸੋਲੀਡੇਸ਼ਨ ਵਿਭਾਗ ਵਿੱਚ ਜਮ੍ਹਾਂ ਕੀਤਾ ਸੀ ਅਤੇ ਮਾਮਲੇ ਦੀ ਜਾਂਚ ਦੌਰਾਨ ਸ਼ਿਕਾਇਤ ਸਹੀ ਪਾਈ ਗਈ। ਜ਼ਿਲ੍ਹਾ ਮੈਜੀਸਟ੍ਰੇਟ ਦੇ ਰੀਡਰ ਰਾਜਕੁਮਾਰ ਵੱਲੋਂ ਦਿੱਤੀ ਸ਼ਿਕਾਇਤ ਦੇ ਅਧਾਰ ‘ਤੇ ਮੁਲਜ਼ਮ ਖ਼ਿਲਾਫ਼ ਧਾਰਾ 420 ਅਤੇ 467 ਤਹਿਤ ਐੱਫਆਈਆਰ ਦਰਜ ਕੀਤੀ ਸੀ।

Related posts

ਅਦਾਕਾਰਾ ਭੂਮੀ ਪੇਡਨੇਕਰ ਨੂੰ ਹੋਇਆ ਡੇਂਗੂ

Bunty

ਮਹਾਭਾਰਤ ਦੇ ਨਿਰਮਾਤਾ ਬੀਆਰ ਚੋਪੜਾ ਦਾ ਬੰਗਲਾ 183 ਕਰੋੜ ‘ਚ ਵਿਕਿਆ

Bunty

ਹਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਨੇ ਜੋਅ ਬਾਇਡਨ ਨੂੰ ਲਿਖਿਆ ਖੁੱਲ੍ਹਾ ਪੱਤਰ

Bunty