India

ਵਾਦੀ ’ਚ ਕਿਸੇ ਅੱਤਵਾਦੀ ਜਾਂ ਪੱਥਰਬਾਜ਼ ਦੇ ਪਰਿਵਾਰਕ ਮੈਂਬਰ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ : ਸ਼ਾਹ

**EDS: SCREENGRAB VIA @AmitShah** Belagavi: Union Home Minister Amit Shah addresses a public meeting ahead of the third phase of Lok Sabha elections, in Belagavi district, Friday, May 3, 2024. (PTI Photo) (PTI05_03_2024_000055B)

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਖ਼ਤ ਸੰਦੇਸ਼ ਦਿੰਦੇ ਹੋਏ ਕਿਹਾ ਹੈ ਕਿ ਜੰਮੂ-ਕਸ਼ਮੀਰ ’ਚ ਕਿਸੇ ਵੀ ਅਤਿਵਾਦੀ ਜਾਂ ਪੱਥਰਬਾਜ਼ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲੇਗੀ। ਸ੍ਰੀ ਸ਼ਾਹ ਨੇ ਇਹ ਵੀ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਨਾ ਸਿਰਫ ਅਤਿਵਾਦੀਆਂ ਨੂੰ ਨਿਸ਼ਾਨਾ ਬਣਾਇਆ ਹੈ, ਸਗੋਂ ਅਤਿਵਾਦੀ ਢਾਂਚੇ ਨੂੰ ਵੀ ਤਬਾਹ ਕਰ ਦਿੱਤਾ ਹੈ, ਜਿਸ ਕਾਰਨ ਦੇਸ਼ ’ਚ ਅਤਿਵਾਦੀ ਘਟਨਾਵਾਂ ’ਚ ਕਾਫੀ ਕਮੀ ਆਈ ਹੈ। ਉਨ੍ਹਾਂ ਕਿਹਾ,‘ਅਸੀਂ ਕਸ਼ਮੀਰ ਵਿੱਚ ਫੈਸਲਾ ਕੀਤਾ ਹੈ ਕਿ ਜੇ ਕੋਈ ਕਿਸੇ ਅਤਿਵਾਦੀ ਸੰਗਠਨ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸਦੇ ਪਰਿਵਾਰ ਦੇ ਮੈਂਬਰਾਂ ਨੂੰ ਕੋਈ ਸਰਕਾਰੀ ਨੌਕਰੀ ਨਹੀਂ ਮਿਲੇਗੀ। ਜੇ ਕੋਈ ਪੱਥਰਬਾਜ਼ੀ ਵਿੱਚ ਸ਼ਾਮਲ ਹੈ ਤਾਂ ਉਸਦੇ ਪਰਿਵਾਰ ਦੇ ਮੈਂਬਰ ਨੂੰ ਵੀ ਸਰਕਾਰੀ ਨੌਕਰੀ ਵੀ ਨਹੀਂ ਮਿਲੇਗੀ।’ ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਾਰਕੁਨ ਇਸ ਫੈਸਲੇ ਵਿਰੁੱਧ ਸੁਪਰੀਮ ਕੋਰਟ ਗਏ ਸਨ ਪਰ ਆਖਰਕਾਰ ਸਰਕਾਰ ਦੀ ਜਿੱਤ ਹੋਈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ

admin