ਮੈਲਬੌਰਨ/ਸਿਡਨੀ – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਆਸਟ੍ਰੇਲੀਆ ਦੇ ਗਿ੍ਰਫਿਥ ਸ਼ਹਿਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗਿ੍ਰਫਿਥ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਭਾਈਚਾਰੇ ਦੇ ਸਹਿਯੋਗ ਨਾਲ 26ਵਾਂ ਸ਼ਹੀਦੀ ਖੇਡ ਮੇਲਾ 8 ਅਤੇ 9 ਜੂਨ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸ਼ਹੀਦੀ ਖੇਡ ਮੇਲੇ ਵਿੱਚ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਟੀਮਾਂ ਹਿੱਸਾ ਲੈ ਰਹੀਆਂ ਹਨ ਤੇ ਕਬੱਡੀ, ਫੁੱਟਬਾਲ,ਵਾਲੀਬਾਲ, ਖੋ-ਖੋ, ਬੱਚਿਆਂ ਦੀਆਂ ਦੌੜਾਂ ਅਤੇ ਰੱਸਾਕੱਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ।ਖਾਲਸਾਈ ਸ਼ਾਨ ਦਾ ਪ੍ਰਤੀਕ ਗਤਕਾ, ਦਸਤਾਰ ਮੁਕਾਬਲੇ ਅਤੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਜਾਣਕਾਰੀ ਭਰਪੂਰ ਪ੍ਰਦਰਸ਼ਨੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੇ। ਜ਼ਿਕਰਯੋਗ ਹੈ ਕਿ ਇਸ ਖੇਡ ਮੇਲੇ ਨੂੰ ਸਿੱਖ ਖੇਡਾਂ ਤੋਂ ਬਾਅਦ ਆਸਟ੍ਰੇਲੀਆ ਦਾ ਦੂਜਾ ਸਭ ਤੋਂ ਵੱਡਾ ਖੇਡ ਮੇਲਾ ਹੋਣ ਦਾ ਮਾਣ ਹਾਸਲ ਹੈ ਤੇ ਇਸ ਵਾਰ ਇਸ ਸ਼ਹੀਦੀ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਇਕੱਠ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
next post