India

ਵੋਟਿੰਗ ਦੌਰਾਨ ਹੰਗਾਮਾ, ਗੁੱਸੇ ’ਚ ਭੀੜ ਨੇ ਈ.ਵੀ.ਐਮ. ਤੇ ਵੀਵੀਪੈਟ ਮਸ਼ੀਨ ਨੂੰ ਤਲਾਬ ’ਚ ਸੁੱਟਿਆ

ਪਰਗਨਾ – ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਪੱਛਮੀ ਬੰਗਾਲ ਤੋਂ ਹੰਗਾਮੇ ਦੀਆਂ ਖ਼ਬਰਾਂ ਆ ਰਹੀਆਂ ਹਨ। ਜਾਣਕਾਰੀ ਮੁਤਾਬਕ ਦੱਖਣੀ 24 ਪਰਗਨਾ ’ਚ ਗੁੱਸੇ ’ਚ ਆਈ ਭੀੜ ਨੇ ਈ.ਵੀ.ਐਮ. ਤੇ ਵੀਵੀਪੈਟ ਮਸ਼ੀਨਾਂ ਨੂੰ ਪਾਣੀ ’ਚ ਸੁੱਟ ਦਿੱਤਾ ਹੈ। ਆਖਰੀ ਪੜਾਅ ’ਚ ਪੱਛਮੀ ਬੰਗਾਲ ਦੀਆਂ 9 ਸੀਟਾਂ ’ਤੇ ਵੋਟਿੰਗ ਹੋ ਰਹੀ ਹੈ। ਪੱਛਮੀ ਬੰਗਾਲ ਦੇ 7ਵੇਂ ਪੜਾਅ ਦੀ ਵੋਟਿੰਗ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਬਾਅਦ ਖ਼ਬਰ ਆਈ ਕਿ ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਦੇ ਕੁਲਤਾਈ ਵਿਚ ਬੂਥ ਨੰਬਰ 40, 41 ਵਿਚ ਭੀੜ ਨੇ ਕਥਿਤ ਤੌਰ ’ਤੇ ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨਾਂ ਨੂੰ ਪਾਣੀ ’ਚ ਸੁੱਟ ਦਿੱਤਾ। ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਟੀ.ਐਮ.ਸੀ. ਸਮਰਥਕਾਂ ਵੱਲੋਂ ਵੋਟਰਾਂ ਨੂੰ ਕਥਿਤ ਤੌਰ ’ਤੇ ਧਮਕਾਇਆ ਗਿਆ, ਜਿਸ ਕਾਰਨ ਭੀੜ ਭੜਕ ਗਈ ਤੇ ਈ.ਵੀ.ਐਮ. ਨੂੰ ਛੱਪੜ ’ਚ ਸੁੱਟ ਦਿੱਤਾ।

Related posts

ਮੋਦੀ ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਮੇਤ ਕਈ ਵਿਸ਼ਵ ਨੇਤਾ ਆਸਟ੍ਰੇਲੀਆ ਦਾ ਦੌਰਾ ਕਰਨਗੇ !

admin

ਜਾਅਲੀ ਵੋਟ ਪਾਉਣ ਦੀਆਂ ਕੋਸ਼ਿਸ਼ਾਂ ‘ਤੇ ਜੇਲ੍ਹ ਦੀ ਸਜ਼ਾ ਹੋਵੇਗੀ !

admin

ਭਾਰਤੀ ਮੌਸਮ ਵਿਭਾਗ ਵਲੋਂ ਗਰਮੀ ਦੇ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ !

admin