ਗੰਗਟੋਕ – ਸਿੱਕਮ ਕ੍ਰਾਂਤੀਕਾਰੀ ਮੋਰਚਾ (ਐੱਸਕੇਐੱਮ) ਵਿਧਾਇਕ ਦਲ ਦੇ ਨੇਤਾ ਪ੍ਰੇਮ ਸਿੰਘ ਤਮਾਂਗ ਨੇ ਅੱਜ ਸਿੱਕਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਗੰਗਟੋਕ ਦੇ ਪਾਲਜੋਰ ਸਟੇਡੀਅਮ ਵਿੱਚ ਸਹੁੰ ਚੁੱਕ ਸਮਾਗਮ ਦੌਰਾਨ ਰਾਜਪਾਲ ਲਕਸ਼ਮਣ ਆਚਾਰੀਆ ਤਮਾਂਗ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਅਹੁਦੇ ਦੀ ਸਹੁੰ ਚੁਕਾਈ। ਤਮਾਂਗ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।