Punjab

ਨੌਜਵਾਨਾਂ ‘’ਚ ਤੇਜ਼ੀ ਨਾਲ ਵਧ ਰਹੀਆਂ ਨੇ ਕੈਂਸਰ ਵਰਗੀਆਂ ਬਿਮਾਰੀਆਂ

ਚੰਡੀਗੜ੍ਹ – ਕੈਂਸਰ ਇੱਕ ਖ਼ਤਰਨਾਕ ਬਿਮਾਰੀ ਹੈ ਜਿਸ ਦਾ ਸਹੀ ਸਮੇਂ ‘’ਤੇ ਪਤਾ ਨਾ ਲੱਗਣ ‘’ਤੇ ਇਲਾਜ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਕੈਂਸਰ ਬਾਰੇ ਪਹਿਲਾਂ ਇਹ ਮੰਨਿਆ ਜਾਂਦਾ ਸੀ ਕਿ ਇਹ ਬਿਮਾਰੀ ਸਿਰਫ਼ ਵੱਡੀ ਉਮਰ ਦੇ ਲੋਕਾਂ ਨੂੰ ਹੀ ਲੱਗਦੀ ਹੈ ਪਰ ਹੁਣ ਨੌਜਵਾਨਾਂ ਵਿੱਚ ਵੀ ਕੈਂਸਰ ਹੌਲੀ-ਹੌਲੀ ਵੱਧ ਰਿਹਾ ਹੈ । ਬਿ੍ਰਟਿਸ਼ ਮੈਡੀਕਲ ਜਰਨਲ ਵਿਚ ਸਾਲ 2023 ਵਿਚ ਪ੍ਰਕਾਸ਼ਿਤ ਇੱਕ ਖੋਜ ਵਿਚ ਕਿਹਾ ਗਿਆ ਕਿ ਭਾਰਤ ਵਿਚ ਛਾਤੀ ਦੇ ਕੈਂਸਰ, ਪ੍ਰੋਸਟੇਟ ਕੈਂਸਰ ਵਰਗੇ ਕੈਂਸਰ ਦੇ ਮਾਮਲੇ ਵੱਧ ਰਹੇ ਹਨ।ਇਹ ਵੀ ਪਤਾ ਲੱਗਾ ਕਿ ਸਿਰਫ਼ 30 ਤੋਂ 50 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ ਕੈਂਸਰ ਦੇ ਨਵੇਂ ਮਾਮਲਿਆਂ ਵਿਚ 79 ਪ੍ਰਤੀਸ਼ਤ ਵਾਧਾ ਹੋਇਆ ਹੈ। ਨੌਜਵਾਨਾਂ ਵਿਚ ਕੈਂਸਰ ਦੇ ਵੱਧ ਰਹੇ ਮਾਮਲੇ ਚਿੰਤਾ ਦਾ ਵਿਸ਼ਾ ਬਣ ਗਏ ਹਨ ਅਤੇ ਕੈਂਸਰ ਵਧਣ ਦੇ ਮੁੱਖ ਕਾਰਨ ਹੇਠ ਲਿਖੇ ਅਨੁਸਾਰ ਹਨ।
ਮੋਟਾਪਾ- ਮੋਟਾਪਾ ਭਾਰਤ ਦੇ ਨੌਜਵਾਨਾਂ ਵਿੱਚ ਇੱਕ ਵੱਧ ਰਹੀ ਮਹਾਂਮਾਰੀ ਹੈ ਅਤੇ ਇਹ 15 ਕਿਸਮਾਂ ਦੇ ਕੈਂਸਰ ਦਾ ਕਾਰਨ ਹੈ।
ਜੈਨੇਟਿਕਸ- ਜਦੋਂ ਪਰਿਵਾਰ ਵਿਚ ਪਹਿਲਾਂ ਕਿਸੇ ਨੂੰ ਕੈਂਸਰ ਹੋਵੇ ਤਾਂ ਬੱਚੇ ਵਿਚ ਕੈਂਸਰ ਹੋਣ ਦਾ ਖ਼ਤਰਾ ਰਹਿੰਦਾ ਹੈ। 5-10% ਬੱਚਿਆਂ ਵਿਚ ਕੈਂਸਰ ਹੋਣ ਦਾ ਕਾਰਨ ਜੈਨੇਟਿਕ ਹੁੰਦੇ ਹਨ।
ਭੋਜਨ ਵਿਚ ਪੋਸ਼ਕ ਤੱਤਾਂ ਦੀ ਘਾਟ- ਅੱਜ ਕੱਲ੍ਹ ਜ਼ਿਆਦਾਤਰ ਨੌਜਵਾਨ ਪੈਕਿੰਗ ਵਾਲਾ ਫੂਡ ਖਾਂਦੇ ਹਨ ਜਿਸ ਵਿਚ ਪੌਸ਼ਟਿਕ ਤੱਤਾਂ ਦੀ ਕਮੀ ਹੁੰਦੀ ਹੈ। ਸਰੀਰ ਵਿਚ ਪੌਸ਼ਟਿਕ ਤੱਤਾਂ ਦੀ ਕਮੀ ਨਾਲ ਸਿਹਤ ‘ਤੇ ਵੀ ਬੁਰਾ ਅਸਰ ਪੈਂਦਾ ਹੈ।

Related posts

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

admin

US ਇਮੀਗ੍ਰੇਸ਼ਨ ਕੋਰਟ ‘ਚ 3.38 ਮਿਲੀਅਨ ਕੇਸ ਫੈਸਲੇ ਦੀ ਉਡੀਕ ‘ਚ : ਪ੍ਰਵਾਸੀ ਕਾਨੂੰਨ ਦੀ ਪਾਲਣਾ ਕਰਦੇ, ਨਾ ਕਿ ਕ੍ਰਿਮੀਨਲ !

admin

ਪੰਜਾਬ ਵਿੱਚ ਨਸ਼ੇ ਦੀ ‘ਹੋਮ ਡਿਲੀਵਰੀ’ ਹੋ ਰਹੀ ਹੈ – ਅਸ਼ਵਨੀ ਸ਼ਰਮਾ

admin