Punjab

ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ

ਚੰਡੀਗੜ੍ਹ – ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਭਰਨ ਸਮੇਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਅਮਨ ਅਰੋੜਾ, ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਤੇ ਹੋਰ ‘ਆਪ’ ਆਗੂ ਹਾਜ਼ਰ ਸਨ।
ਨਾਮਜ਼ਦਗੀ ਭਰਨ ਤੋਂ ਪਹਿਲਾਂ ਮਹਿੰਦਰ ਭਗਤ ਨੇ ਆਪਣੇ ਪਿਤਾ ਦਾ ਆਸ਼ੀਰਵਾਦ ਲਿਆ। ਉਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਅਕਾਲੀ-ਭਾਜਪਾ ਸਰਕਾਰ ਦੌਰਾਨ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਭਾਰਗਵ ਕੈਂਪ ਸਥਿਤ ਕਬੀਰ ਮੰਦਰ ਵਿੱਚ ਵੀ ਮੱਥਾ ਟੇਕਿਆ ਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨਾਮਜ਼ਦਗੀ ਭਰਨ ਤੋਂ ਬਾਅਦ ਮਹਿੰਦਰ ਭਗਤ ਨੇ ਭਾਜਪਾ ਉਮੀਦਵਾਰ ਅਤੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਨਤਾ ਇਸ ਚੋਣ ’ਚ ਧੋਖੇਬਾਜ਼ਾਂ ਨੂੰ ਸਬਕ ਸਿਖਾਏਗੀ। ਉਨ੍ਹਾਂ ਕਿਹਾ ਕਿ ਇਸ ਵਾਰ ਸ਼ੀਤਲ ਅੰਗੁਰਾਲ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ।

Related posts

ਸਾਕਾ ਨੀਲਾ ਤਾਰਾ ਦੀ 38ਵੀਂ ਬਰਸੀ ‘ਤੇ ਜੂਨ 1984 ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀਆਂ !

Bunty

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ

Bunty

25 ਅਕਤੂਬਰ ਨੂੰ ਅਗਰੋਹਾ ਧਾਮ ਵਿਖੇ ਇੱਕ ਇਤਿਹਾਸਕ ਰਾਸ਼ਟਰੀ ਮੇਲਾ ਲਗਾਇਆ ਜਾਵੇਗਾ

admin