India

ਕੋਚੀ ਹਵਾਈ ਅੱਡੇ ਤੇ 19 ਕਰੋੜ ਰੁਪਏ ਦੀ ਕੋਕੀਨ ਜ਼ਬਤ, 2 ਤਨਜ਼ਾਨੀਆ ਦੇ ਯਾਤਰੀ ਗਿ੍ਰਫ਼ਤਾਰ

ਕੋਚੀ – ਕੇਰਲ ਦੇ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਤਨਜ਼ਾਨੀਆ ਦੇ ਯਾਤਰੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 19 ਕਰੋੜ ਰੁਪਏ ਦੀ ਕੋਕੀਨ ਜ਼ਬਤ ਕੀਤੀ ਗਈ ਹੈ। ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ) ਨੇ ਖ਼ਾਸ ਸੂਚਨਾ ਦੇ ਆਧਾਰ ’ਤੇ ਹਵਾਈ ਅੱਡੇ ’ਤੇ ਇਕ ਪੁਰਸ਼ ਅਤੇ ਇਕ ਮਹਿਲਾ ਯਾਤਰੀ ਨੂੰ ਗਿ੍ਰਫ਼ਤਾਰ ਕੀਤਾ ਹੈ।
ਦੋਵਾਂ ’ਤੇ ਕੋਕੀਨ ਦੀ ਤਸਕਰੀ ਕਰਨ ਦਾ ਦੋਸ਼ ਹੈ। ਡੀ. ਆਰ. ਆਈ. ਦੇ ਇਕ ਅਧਿਕਾਰੀ ਨੇ ਦੱਸਿਆ ਕਿ ਯਾਤਰੀਆਂ ਦੀ ਐਕਸਰੇ ਜਾਂਚ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੇ ਪੇਟ ਵਿੱਚ ਕੁਝ ਕੈਪਸੂਲ ਪਾਏ ਗਏ। ਦੋਵਾਂ ਯਾਤਰੀਆਂ ਨੂੰ ਹਵਾਈ ਅੱਡੇ ਦੇ ਨੇੜੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦੇ ਸਰੀਰ ਵਿੱਚੋਂ ਨਸ਼ੀਲੀਆਂ ਗੋਲ਼ੀਆਂ ਕੱਢ ਦਿੱਤੀਆਂ ਗਈਆਂ।

Related posts

ਪਾਣੀ ਦਾ ਉਤਪਾਦਨ ਲਗਾਤਾਰ ਘੱਟ ਰਿਹੈ, ਦਿੱਲੀ ਜਲ ਸੰਕਟ ਨਾਲ ਜੂਝ ਰਹੀ ਹੈ : ਆਤਿਸ਼ੀ

Bunty

ਮਹਿੰਗਾਈ ਦਰ 4 ਫ਼ੀਸਦ ’ਤੇ ਰੱਖਣ ਦੇ ਟੀਚੇ ਨੂੰ ਹਾਸਲ ਕਰਨ ਵੱਲ ਵਧ ਰਹੇ ਹਾਂ: ਵਿੱਤ ਮੰਤਰੀ

admin

ਕੇਂਦਰ ਨੇ ਦਿਹਾਤੀ ਵਿਕਾਸ ਫੰਡ ਜਾਰੀ ਕਰਨ ਦੀ ਵੱਡੀ ਮੰਗ ਮੰਨੀ – ਭਗਵੰਤ ਮਾਨ

Bunty