India

ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, ਇਕ ਘੁਸਪੈਠੀਆ ਕੀਤਾ ਢੇਰ

ਸ੍ਰੀਨਗਰ – ਜੰਮੂ ਕਸ਼ਮੀਰ ’ਚ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ’ਚ ਐਤਵਾਰ ਨੂੰ ਕੰਟਰੋਲ ਰੇਖਾ (ਐੱਲ.ਓ.ਸੀ.) ਕੋਲ ਚੱਲ ਰਹੀ ਘੁਸਪੈਠ ਵਿਰੋਧੀ ਮੁਹਿੰਮ ਦੌਰਾਨ ਇਕ ਅਣਪਛਾਤੇ ਅੱਤਵਾਦੀ ਨੂੰ ਮਾਰ ਸੁੱਟਿਆ। ਫ਼ੌਜ ਨੇ ’ਐਕਸ’ ’ਤੇ ਪੋਸਟ ਕਰ ਕੇ ਕਿਹਾ,’’ਉੜੀ ਸੈਕਟਰ ’ਚ 22 ਜੂਨ ਨੂੰ ਸ਼ੁਰੂ ਕੀਤੀ ਗਈ ਘੁਸਪੈਠ ਵਿਰੋਧੀ ਮੁਹਿੰਮ ’ਚ ਇਕ ਅੱਤਵਾਦੀ ਮਾਰਿਆ ਗਿਆ ਹੈ।’’ ਮਾਰੇ ਗਏ ਅੱਤਵਾਦੀ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਬਾਰਾਮੂਲਾ ਦੇ ਗੋਹਾਲਨ ਉੜੀ ’ਚ ਘੁਸਪੈਠ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਕੰਟਰੋਲ ਰੇਖਾ ’ਤੇ ਤਾਇਨਾਤ ਫ਼ੌਜ ਦੇ ਜਵਾਨਾਂ ਨੇ ਘੁਸਪੈਠੀਆਂ ਦੀ ਸ਼ੱਕੀ ਗਤੀਵਿਧੀ ਦੇਖਦੇ ਹੀ ਉਨ੍ਹਾਂ ਨੂੰ ਲਲਕਾਰਿਆ। ਸੂਤਰਾਂ ਨੇ ਕਿਹਾ,’’ਘੁਸਪੈਠੀਆਂ ਨੂੰ ਚੁਣੌਤੀ ਦਿੱਤੀ ਗਈ, ਜਿਸ ’ਤੇ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਫ਼ੌਜ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ।’’ ਫ਼ੌਜ ਨੇ ਦੱਸਿਆ ਕਿ ਮੁਹਿੰਮ ਅਜੇ ਵੀ ਜਾਰੀ ਹੈ।

Related posts

ਸੋਨੀਆ ਤੇ ਰਾਹੁਲ ਗਾਂਧੀ ਨੂੰ ਸੰਮਨ ‘ਤੇ ਕਾਂਗਰਸ ਦਾ ਸਪੱਸ਼ਟੀਕਰਨ, ਕਿਹਾ- ਈਡੀ ਤੋਂ ਲੁਕਾਉਣ ਲਈ ਕੁਝ ਨਹੀਂ

Bunty

ਵੋਟਰਾਂ ਦਾ ਸ਼ੁੱਧੀਕਰਨ ਅਤੇ ਨਾਗਰਿਕਤਾ !

admin

ਜਿੰਮ ‘ਚ ਨੌਜਵਾਨ ਨਾਲ ਲੜਕੀ ਦਾ ਹੋਇਆ ਝਗੜਾ, ਪ੍ਰੇਮੀ ਤਕ ਪਹੁੰਚੀ ਗੱਲ, ਮੌਕੇ ‘ਤੇ ਪਹੁੰਚ ਕੇ ਉਸ ਨੇ ਨੌਜਵਾਨ ਨੂੰ ਮਾਰੀ ਗੋਲ਼ੀ

Bunty