India

ਕਰਨਾਟਕ ’ਚ ਮੀਂਹ ਕਾਰਨ ਡਿੱਗੀ ਘਰ ਦੀ ਕੰਧ, ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਬੈਂਗਲੁਰੂ – ਕੁਟਾਰੂ ਮਦਨੀਨਗਰ ਪਿੰਡ ’ਚ ਇਕ ਘਰ ’ਤੇ ਗੁਆਂਢੀਆਂ ਦੇ ਘਰ ਦੀ ਕੰਧ ਡਿੱਗਣ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਮੰਗਲਵਾਰ ਰਾਤ ਨੂੰ ਹੋਈ ਭਾਰੀ ਬਰਸਾਤ ਕਾਰਨ ਸਵੇਰੇ 6.30 ਵਜੇ ਦੇ ਕਰੀਬ ਇੱਕ ਮਕਾਨ ਦੀ ਕੰਧ ਡਿੱਗ ਗਈ।
ਉਹਨਾਂ ਨੇ ਕਿਹਾ ਕਿ ਜਿਸ ਘਰ ਦੀ ਕੰਧ ਡਿੱਗੀ, ਉਹ ਯਾਸਿਰ ਦਾ ਸੀ। ਸਥਾਨਕ ਲੋਕਾਂ ਮੁਤਾਬਕ ਕੰਧ ਨੂੰ ਲੈ ਕੇ ਯਾਸਿਰ ਅਤੇ ਉਸ ਦੇ ਗੁਆਂਢੀ ਵਿਚਾਲੇ ਝਗੜਾ ਚੱਲ ਰਿਹਾ ਸੀ। ਕੰਧ ਯਾਸਿਰ ਦੇ ਘਰ ਦੇ ਬਿਲਕੁਲ ਨੇੜੇ ਬਣਾਈ ਗਈ ਸੀ। ਘਟਨਾ ਤੋਂ ਬਾਅਦ ਬਚਾਅ ਕਰਮਚਾਰੀ ਮੌਕੇ ’ਤੇ ਪਹੁੰਚੇ, ਜਿਹਨਾਂ ਨੇ ਉਕਤ ਲੋਕਾਂ ਦੀਆਂ ਲਾਸ਼ਾਂ ਨੂੰ ਮਲਬੇ ’ਚੋਂ ਬਾਹਰ ਕੱਢਿਆ। ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

Related posts

ਰਾਜੀਵ ਗਾਂਧੀ ਹੱਤਿਆਕਾਂਡ ਦੇ ਦੋਸ਼ੀ ਪੇਰਾਰੀਵਲਨ ਦੀ ਰਹਿਮ ਦੀ ਅਪੀਲ ‘ਤੇ ਸੁਪਰੀਮ ਕੋਰਟ ਨੇ ਕਿਹਾ, ਅਸੀਂ ਅੱਖਾਂ ਬੰਦ ਨਹੀਂ ਕਰ ਸਕਦੇ

Bunty

ਚੌਥੀ ਲਹਿਰ ਨਾਲ ਵਾਪਸ ਆ ਸਕਦਾ ਹੈ ਕੋਰੋਨਾ … ਵਿਸ਼ਵ ਸਿਹਤ ਸੰਗਠਨ ਨੇ ਦਿੱਤੀ ਸਖ਼ਤ ਚਿਤਾਵਨੀ

Bunty

ਰਾਹੁਲ ਗਾਂਧੀ ਦੇ ਜ਼ੋਰ ਸਾਹਮਣੇ ਕਾਂਗਰਸ ਦੁਚਿੱਤੀ ‘ਚ, ਹੋਰ ਨਾਵਾਂ ‘ਤੇ ਵਿਚਾਰ

Bunty