India

ਦਿੱਲੀ ਆਈ.ਜੀ.ਆਈ. ਹਵਾਈ ਅੱਡੇ ਦੇ ‘ਟਰਮੀਨਲ-1’ ਦੀ ਛੱਤ ਦਾ ਹਿੱਸਾ ਡਿੱਗਣ ਕਾਰਨ ਇਕ ਹਲਾਕ

ਨਵੀਂ ਦਿੱਲੀ – ਕੌਮੀ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਵਿਚਾਲੇ ਅੱਜ ਤੜਕੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਦਾ ਇਕ ਹਿੱਸਾ ਵਾਹਨਾਂ ’ਤੇ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਚਾਰ ਵਾਹਨ ਵੀ ਨੁਕਸਾਨੇ ਗਏ।
ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਹਾਦਸੇ ਤੋਂ ਬਾਅਦ ਟਰਮੀਨਲ-1 ’ਤੇ ਜਹਾਜ਼ਾਂ ਦੇ ਉੱਡਣ ਤੇ ਉਤਰਨ ’ਤੇ ਰੋਕ ਲਾਉਣੀ ਪਈ। ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਨੂੰ 20 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਤਿੰਨ-ਤਿੰਨ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।

Related posts

ਬਾਲ ਜਿਨਸੀ ਸ਼ੋਸ਼ਣ ਮਾਮਲੇ ’ਚ 14 ਸੂਬਿਆਂ ’ਚ ਸੀਬੀਆਈ ਛਾਪੇ

Bunty

ਅਗਜ਼ਨੀ ਮਾਮਲੇ ’ਚ ਸਪਾ ਵਿਧਾਇਕ ਸਮੇਤ 5 ਦੋਸ਼ੀਆਂ ਨੂੰ 7 ਸਾਲ ਦੀ ਕੇਦ

Bunty

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ

Bunty