India

ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ: 12 ਜੁਲਾਈ ਤਕ ਵਧਾਈ ਨਿਆਂਇਕ ਹਿਰਾਸਤ

ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 12 ਜੁਲਾਈ ਤਕ ਵਧਾ ਦਿੱਤੀ ਹੈ। ਕੇਜਰੀਵਾਲ ਵੀਡੀਓ ਕਾਨਫਰੰਸ ਰਾਹੀਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਸਾਹਮਣੇ ਪੇਸ਼ ਹੋਏ। ਆਬਕਾਰੀ ਨੀਤੀ ਮਾਮਲੇ ਵਿੱਚ ਈ.ਡੀ. ਨੇ 21 ਮਾਰਚ, 2024 ਨੂੰ ਕੇਜਰੀਵਾਲ ਨੂੰ ਗਿ੍ਰਫ਼ਤਾਰ ਕੀਤਾ ਸੀ। ਇਸ ਦੇ ਨਾਲ ਹੀ ਅਦਾਲਤ ਨੇ ਸੀ.ਐੱਮ. ਕੇਜਰੀਵਾਲ ਦੀ ਉਸ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ‘ਚ ਉਨ੍ਹਾਂ ਮੰਗ ਕੀਤੀ ਹੈ ਕਿ ਮੈਡੀਕਲ ਬੋਰਡ ਨਾਲ ਸਲਾਹ-ਮਸ਼ਵਰੇ ਦੌਰਾਨ ਉਨ੍ਹਾਂ ਦੀ ਪਤਨੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਸਬੰਧ ਵਿਚ ਅਦਾਲਤ 6 ਜੁਲਾਈ ਨੂੰ ਆਪਣਾ ਫ਼ੈਸਲਾ ਸੁਣਾਏਗੀ।

Related posts

ਰਾਜਸਥਾਨ ਵਿਚ ਕਾਂਗਰਸ ਸਰਕਾਰ ਲਈ ਭ੍ਰਿਸ਼ਟਾਚਾਰ ਤੋਂ ਵੱਡਾ ਕੁਝ ਨਹੀਂ : ਪੀਐਮ ਮੋਦੀ

Bunty

ਐਨ.ਡੀ.ਏ. ਦੇ ਸਹਿਯੋਗੀ ਦਲਾਂ ਵੱਲੋਂ ਮੰਗਾਂ ਰੱਖਣੀਆਂ ਸ਼ੁਰੂ ਨਿਤਿਸ਼ ਨੇ 3 ਅਤੇ ਸ਼ਿੰਦੇ ਨੇ ਮੰਗੇ 2 ਮੰਤਰੀ ਅਹੁਦੇ

Bunty

ਦੂਜਿਆਂ ਦੀ ਮਰਦਾਨਗੀ ਨਾਲ ਬਾਪ ਨਹੀਂ ਬਣਿਆ ਜਾਂਦਾ – ਸਾਕਸ਼ੀ ਮਹਾਰਾਜ

admin