India

ਜੰਮੂ-ਕਸ਼ਮੀਰ ’ਚ ਮੁਕਾਬਲੇ ਦੌਰਾਨ ਹੁਣ ਤੱਕ 6 ਦਹਿਸ਼ਤਗਰਦ ਨੂੰ ਕੀਤਾ ਢੇਰ : ਡੀਜੀਪੀ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਆਰ ਆਰ ਸਵੈਨ ਨੇ ਅੱਜ ਕਿਹਾ ਕਿ ਕੁਲਗਾਮ ਜ਼ਿਲ੍ਹੇ ਵਿੱਚ ਦੋ ਮੁਕਾਬਲਿਆਂ ਵਿੱਚ ਛੇ ਦਹਿਸ਼ਤਗਰਦਾਂ ਨੂੰ ਮਾਰਨਾ ਸੁਰੱਖਿਆ ਬਲਾਂ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਯਤਨ ਕੀਤੇ ਜਾਂਦੇ ਰਹਿਣਗੇ ਤੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਸੁਰੱਖਿਆ ਬਲਾਂ ਦੀ ਵੱਡੀ ਪ੍ਰਾਪਤੀ ਹੈ। ਇਸ ਵੇਲੇ ਸਥਾਨਕ ਲੋਕ ਦਹਿਸ਼ਤਗਰਦੀ ਨੂੰ ਖਤਮ ਕਰਨ ਲਈ ਅੱਗੇ ਆ ਰਹੇ ਹਨ ਤੇ ਸੁਰੱਖਿਆ ਬਲਾਂ ਦੀਆਂ ਕਾਰਵਾਈਆਂ ਤੇਜ਼ ਹੋ ਰਹੀਆਂ ਹਨ। ਮੌਜੂਦਾ ਅਪਰੇਸ਼ਨ ਅਜੇ ਵੀ ਜਾਰੀ ਹੈ ਅਤੇ ਸਥਾਨਕ ਦਹਿਸ਼ਤਗਰਦਾਂ ਦੇ ਵੀ ਸ਼ਾਮਲ ਹੋਣ ਦੀ ਖਬਰ ਮਿਲੀ ਹੈ। ਇੱਥੇ ਦਹਿਸ਼ਤੀ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਜੰਮੂ ਅਤੇ ਕਸ਼ਮੀਰ ਵਿੱਚ ਸਮੁੱਚੀ ਸੁਰੱਖਿਆ ਸਥਿਤੀ ਨੂੰ ਵਧਾਉਣ ਲਈ ਠੋਸ ਯੋਜਨਾ ਉਲੀਕੀ ਗਈ ਹੈ। ਜ਼ਿਕਰਯੋਗ ਹੈ ਕਿ ਕੁਲਗਾਮ ਜ਼ਿਲ੍ਹੇ ਦੇ ਦੋ ਪਿੰਡਾਂ ਚਨੀਗਾਮ ਅਤੇ ਮੁਦਰਗਾਮ ਵਿੱਚ ਦੋ ਮੁਕਾਬਲਿਆਂ ਵਿੱਚ ਛੇ ਦਹਿਸ਼ਤਗਰਦ ਮਾਰੇ ਗਏ। ਮੁਕਾਬਲੇ ਵਿੱਚ ਮਾਰੇ ਗਏ ਦੋ ਜਵਾਨਾਂ ਦੀ ਪਛਾਣ ਪੈਰਾ ਕਮਾਂਡੋ ਲਾਂਸ ਨਾਇਕ ਪ੍ਰਦੀਪ ਨੈਨ ਅਤੇ ਰਾਸ਼ਟਰੀ ਰਾਈਫਲਜ਼ ਦੇ ਹਵਲਦਾਰ ਰਾਜ ਕੁਮਾਰ ਵਜੋਂ ਹੋਈ ਹੈ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin