Punjab

ਮਹਾਰਾਣੀ ਪ੍ਰਨੀਤ ਕੌਰ ਵੱਲੋਂ ਰੂਸ-ਯੂਕ੍ਰੇਨ ਯੁੱਧ ਤੋਂ ਭਾਰਤੀ ਨੌਜਵਾਨਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ

ਪਟਿਆਲਾ – ਭਾਜਪਾ ਆਗੂ ਪ੍ਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੂਸ-ਯੂਕਰੇਨ ਯੁੱਧ ’ਚ ਲੜਨ ਲਈ ਜਬਰੀ ਭਰਤੀ ਕੀਤੇ ਗਏ ਭਾਰਤੀ ਨੌਜਵਾਨਾਂ ਦੀ ਰਿਹਾਈ ਲਈ ਸਫਲ ਕੂਟਨੀਤਕ ਯਤਨਾਂ ਲਈ ਤਹਿ ਦਿਲੋਂ ਧੰਨਵਾਦ ਕੀਤਾ। ਪ੍ਰਨੀਤ ਕੌਰ ਨੇ ਇੱਕ ਬਿਆਨ ’ਚ ਕਿਹਾ, ‘ਮੈਂ ਪ੍ਰਧਾਨ ਮੰਤਰੀ ਮੋਦੀ ਦਾ ਰੂਸ-ਯੂਕਰੇਨ ਯੁੱਧ ਤੋਂ ਸਾਡੇ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕਰਨਾ ਚਾਹੁੰਦੀ ਹਾਂ।’ ‘ਉਨ੍ਹਾਂ ਦੀ ਅਗਵਾਈ ਤੇ ਕੂਟਨੀਤੀ ਸੱਚਮੁੱਚ ਸ਼ਲਾਘਾਯੋਗ ਹੈ ਤੇ ਅਸੀਂ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਤੇ ਭਲਾਈ ਲਈ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਲਈ ਅਸੀਂ ਉਨ੍ਹਾਂ ਦੇ ਧੰਨਵਾਦੀ ਹਾਂ।’ ਪ੍ਰਨੀਤ ਕੌਰ ਰੂਸ ਵਿੱਚ ਫਸੇ ਭਾਰਤੀ ਨੌਜਵਾਨਾਂ, ਖਾਸ ਕਰਕੇ ਪਟਿਆਲਾ ਲੋਕ ਸਭਾ ਹਲਕੇ ਦੇ ਪਿੰਡ ਡਕਾਲਾ ਦੇ 21 ਸਾਲਾ ਗੁਰਪ੍ਰੀਤ ਸਿੰਘ ਦੇ ਕੇਸ ਦੀ ਸਰਗਰਮੀ ਨਾਲ ਪੈਰਵੀ ਕਰ ਰਹੀ ਸਨ। 2 ਅਪ੍ਰੈਲ ਨੂੰ, ਉਨ੍ਹਾਂ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇੱਕ ਪੱਤਰ ਵੀ ਲਿਖਿਆ ਸੀ, ਜਿਸ ’ਚ ਇਨ੍ਹਾਂ ਨੌਜਵਾਨਾਂ ਦੇ ਸੁਰੱਖਿਅਤ ਭਾਰਤ ਵਾਪਸ ਲਿਆਉਣ ਨੂੰ ਯਕੀਨੀ ਬਣਾਉਣ ਲਈ ਦਖਲ ਦੀ ਮੰਗ ਕੀਤੀ ਗਈ। ਉਦੋਂ ਤੋਂ, ਉਹ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੰਤਰਾਲੇ ਨਾਲ ਪੈਰਵੀ ਕਰ ਰਹੇ ਹਨ।
ਗੁਰਪ੍ਰੀਤ ਸਿੰਘ ਦੀ ਮਾਤਾ ਬਲਜਿੰਦਰ ਕੌਰ (45) ਨੇ ਵੀ ਪ੍ਰਨੀਤ ਕੌਰ ਅਤੇ ਪ੍ਰਧਾਨ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ‘ਮੈਂ ਆਪਣੇ ਬੇਟੇ ਦੇ ਕੇਸ ਨੂੰ ਇੰਨੀ ਗੰਭੀਰਤਾ ਨਾਲ ਲੈਣ ਤੇ ਉਸਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ’ਚ ਸਾਡੀ ਮਦਦ ਕਰਨ ਲਈ ਸਦਾ ਲਈ ਪ੍ਰਨੀਤ ਕੌਰ ਦੀ ਧੰਨਵਾਦੀ ਹਾਂ। ਜਦੋਂ ਮੈਂ ਪਹਿਲੀ ਵਾਰ ਉਨ੍ਹਾਂ ਨੂੰ ਮਿਲੀ ਸੀ, ਤਾਂ ਉਨ੍ਹਾਂ ਨੇ ਮੈਨੂੰ ਭਰੋਸਾ ਦਿਵਾਇਆ ਕਿ ਉਹ ਤੇ ਭਾਰਤ ਸਰਕਾਰ ਗੁਰਪ੍ਰੀਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਸ਼ਕਤੀ ’ਚ ਸਭ ਕੁਝ ਕਰਨਗੇ। ਅੱਜ, ਪ੍ਰਧਾਨ ਮੰਤਰੀ ਦੇ ਯਤਨਾਂ ਦੀ ਖ਼ਬਰ ਨਾਲ, ਸਾਡੇ ਦਿਨ ਉਮੀਦਾਂ ਤੇ ਖੁਸ਼ੀ ਨਾਲ ਭਰ ਗਏ ਹਨ, ਅਸੀਂ ਗੁਰਪ੍ਰੀਤ ਦੇ ਆਉਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ ਤੇ ਦਿਲ ਦੀਆਂ ਗਹਿਰਾਈਆਂ ਤੋਂ ਪ੍ਰਧਾਨ ਮੰਤਰੀ ਤੇ ਪ੍ਰਨੀਤ ਕੌਰ ਦਾ ਧੰਨਵਾਦ ਕਰਦੇ ਹਾਂ।’
ਪ੍ਰਨੀਤ ਕੌਰ ਨੇ ਅੱਗੇ ਕਿਹਾ, ‘ਹੁਣ ਮੈਂ ਵਾਹਿਗੁਰੂ ਜੀ ਅੱਗੇ ਇਹੀ ਅਰਦਾਸ ਕਰਦਾ ਹਾਂ ਕਿ ਰੂਸ ’ਚ ਫਸੇ ਸਾਡੇ ਇਹ ਸਾਰੇ ਭਾਰਤੀ ਨੌਜਵਾਨ ਸਹੀ ਸਲਾਮਤ ਤੇ ਬਹੁਤ ਜਲਦੀ ਘਰ ਵਾਪਸ ਆਉਣ।’

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin