India

ਸਮਲਿੰਗੀ ਵਿਆਹ: ਜਸਟਿਸ ਸੰਜੀਵ ਖੰਨਾ ਨੇ ਪੁਨਰਵਿਚਾਰ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕੀਤਾ

ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰਨ ਸਬੰਧੀ ਸਿਖ਼ਰਲੀ ਅਦਾਲਤ ਦੇ ਫ਼ੈਸਲੇ ਦੀ ਸਮੀਖਿਆ ਦੀ ਅਪੀਲ ਕਰਨ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਤੋਂ ਅੱਜ ਖ਼ੁਦ ਨੂੰ ਵੱਖ ਕਰ ਲਿਆ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ, ਜਸਟਿਸ ਖੰਨਾ ਨੇ ਖ਼ੁਦ ਨੂੰ ਇਸ ਮਾਮਲੇ ਤੋਂ ਵੱਖ ਕਰਨ ਵਾਸਤੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਪਟੀਸ਼ਨਾਂ ’ਤੇ ਵਿਚਾਰ ਕਰਨ ਤੋਂ ਜਸਟਿਸ ਖੰਨਾ ਵੱਲੋਂ ਖ਼ੁਦ ਨੂੰ ਵੱਖ ਕੀਤੇ ਜਾਣ ਮਗਰੋਂ ਹੁਣ ਪੁਨਰਵਿਚਾਰ ਪਟੀਸ਼ਨਾਂ ’ਤੇ ਵਿਚਾਰ ਕਰਨ ਲਈ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੇ ਸੰਵਿਧਾਨਕ ਬੈਂਚ ਦੇ ਪੁਨਰਗਠਨ ਦੀ ਲੋੜ ਹੋਵੇਗੀ।

Related posts

ਅਮਰਨਾਥ ਯਾਤਰਾ ‘ਤੇ ਅੱਤਵਾਦੀ ਹਮਲੇ ਦਾ ਖਤਰਾ, ਅਨੰਤਨਾਗ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ

Bunty

ਵਧਦੇ ਸਾਈਬਰ ਅਪਰਾਧ ਨੂੰ ਰੋਕਣ ਲਈ ਕੇਂਦਰ ਤੇ ਰਾਜ ਸਰਕਾਰਾਂ ਮਿਲ ਕੇ ਕਰਨਗੀਆਂ ਕੰਮ, ਐੱਮਐੱਚਏ ਨੇ ਸਾਈਬਰ ਧੋਖਾਧੜੀ ‘ਤੇ ਪ੍ਰਗਟਾਈ ਚਿੰਤਾ

Bunty

ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਛੱਡੀ ਪਾਰਟੀ, ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

Bunty