India

ਅਮਰੀਕਾ ’ਚ ਹਰਮੀਤ ਢਿੱਲੋਂ ਵੱਲੋਂ ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ’ਚ ਅਰਦਾਸ

ਨਵੀਂ ਦਿੱਲੀ – ਸਿਵਲ ਰਾਈਟਸ ਅਟਾਰਨੀ ਅਤੇ ਰਿਪਬਲਿਕਨ ਪਾਰਟੀ ਦੀ ਆਗੂ ਹਰਮੀਤ ਢਿੱਲੋਂ ਨੇ ਅੱਜ ਮਿਲਵਾਕੀ ਵਿੱਚ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਦੀ ਮੌਜੂਦਗੀ ਵਿੱਚ ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ਵਿੱਚ ‘ਅਰਦਾਸ’ ਕੀਤੀ। ਉਨ੍ਹਾਂ ਸਿੱਖਾਂ ਦੀ ਧਾਰਮਿਕ ਰਸਮ ਅਦਾ ਕਰਦਿਆਂ ਕਿਹਾ ਕਿ ਇੱਕ ਸਿੱਖ ਪਰਵਾਸੀ ਪਰਿਵਾਰ ਦੀ ਮੈਂਬਰ ਹੋਣ ਦੇ ਨਾਤੇ ਉਸ ਨੂੰ ਸਤਿਕਾਰ ਦੀ ਨਿਸ਼ਾਨੀ ਵਜੋਂ ਅਰਦਾਸ ਕਰਨ ਸਮੇਂ ਸਿਰ ਢਕਣ ਦੀ ਪ੍ਰਥਾ ਦੀ ਪਾਲਣਾ ਕਰਨੀ ਚਾਹੀਦੀ ਹੈ। ਦੱਸਣਾ ਬਣਦਾ ਹੈ ਕਿ ਉਹ ਪਹਿਲਾਂ ਕੈਲੀਫੋਰਨੀਆ ਰਿਪਬਲਿਕਨ ਪਾਰਟੀ ਦੀ ਵਾਈਸ ਚੇਅਰ ਵਿਮੈਨ ਦੇ ਤੌਰ ’ਤੇ ਕੰਮ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਅਰਦਾਸ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ ਜੋ ਆਮ ਤੌਰ ’ਤੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਵੱਲੋਂ ਕਿਸੇ ਵੀ ਨਵੇਂ ਕੰਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਕੀਤੀ ਜਾਂਦੀ ਹੈ। ਇਹ ਪ੍ਰਮਾਤਮਾ ਦਾ ਧੰਨਵਾਦ ਕਰਨ ਅਤੇ ਸਾਰਿਆਂ ਲਈ ਨਿਮਰਤਾ, ਸੱਚਾਈ ਅਤੇ ਨਿਆਂ ਵਰਗੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਵਿੱਚ ਮਦਦ ਕਰਨ ਦੀ ਮੰਗ ਕਰਨ ਲਈ ਕੀਤੀ ਜਾਂਦੀ ਹੈ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin