ਅੰਬਾਲੰਗੋਡਾ – ਸ਼੍ਰੀਲੰਕਾ ਦੇ ਸਾਬਕਾ ਕ੍ਰਿਕਟਰ ਧਮਿਕਾ ਨਿਰੋਸ਼ਨਾ ਦੀ ਮੰਗਲਵਾਰ ਰਾਤ (16 ਜੁਲਾਈ 2024) ਅੰਬਾਲੰਗੋਡਾ ਵਿੱਚ ਉਸਦੇ ਘਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਹੈਰਾਨ ਕਰਨ ਵਾਲੀ ਘਟਨਾ ਨੇ ਕ੍ਰਿਕਟ ਭਾਈਚਾਰੇ ਅਤੇ ਸ਼੍ਰੀਲੰਕਾ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਸਥਾਨਕ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਇੱਕ ਅਣਪਛਾਤੇ ਹਮਲਾਵਰ ਨੇ ਨਿਰੋਸ਼ਨ ਦੇ ਘਰ ਵਿੱਚ ਦਾਖਲ ਹੋ ਕੇ ਉਸਨੂੰ ਗੋਲੀ ਮਾਰ ਦਿੱਤੀ, ਜਦੋਂ ਉਹ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਸੀ।ਕਾਤਲ ਨੇ ਨਿਰੋਸ਼ਨ ‘ਤੇ ਗੋਲੀ ਚਲਾਉਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ ਅਤੇ ਦੋਸ਼ੀ ਫਰਾਰ ਹੈ। ਫਿਲਹਾਲ ਅੰਬਲੰਗੋਡਾ ਪੁਲਿਸ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ 12 ਬੋਰ ਦੀ ਬੰਦੂਕ ਲੈ ਕੇ ਆਇਆ ਸੀ।