Punjab

ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ, ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਨੂੰ 14.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 2748 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ 224 ਲਾਭਪਾਤਰੀ, ਫਤਿਹਗੜ੍ਹ ਸਾਹਿਬ ਦੇ 38 ਲਾਭਪਾਤਰੀ, ਫਾਜ਼ਿਲਕਾ ਦੇ 111 ਲਾਭਪਾਤਰੀ, ਗੁਰਦਾਸਪੁਰ ਦੇ 182 ਲਾਭਪਾਤਰੀ, ਹੁਸ਼ਿਆਰਪੁਰ ਦੇ 181 ਲਾਭਪਾਤਰੀ, ਕਪੂਰਥਲਾ ਦੇ 24 ਲਾਭਪਾਤਰੀ, ਲੁਧਿਆਣਾ ਦੇ 760 ਲਾਭਪਾਤਰੀ, ਮੋਗਾ ਦੇ 18 ਲਾਭਪਾਤਰੀ, ਸ੍ਰੀ ਮੁਕਤਸਰ ਸਾਹਿਬ ਦੇ 33 ਲਾਭਪਾਤਰੀ, ਪਟਿਆਲਾ ਦੇ 883 ਲਾਭਪਾਤਰੀ, ਪਠਾਨਕੋਟ ਦੇ 37 ਲਾਭਪਾਤਰੀ, ਸੰਗਰੂਰ ਦੇ 155 ਲਾਭਪਾਤਰੀ ਅਤੇ ਮਲੇਰਕੋਟਲਾ ਦੇ 102 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Related posts

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਸਾਡਾ ਉਦੇਸ਼ ਪੰਜਾਬ ਦੇ ਉਦਯੋਗਾਂ ਨੂੰ ਹਰ ਉਸ ਸਹੂਲਤ ਨਾਲ ਲੈਸ ਕਰਨਾ ਹੈ: ਸੰਜੀਵ ਅਰੋੜਾ

admin

ਅਹਿੰਸਾ ਦਿਵਸ ਵਜੋਂ 27 ਅਗਸਤ ਨੂੰ ਮੀਟ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ !

admin