India

ਦੇਸ਼ ਵਾਸੀ ‘ਹਰ ਘਰ ਤਿਰੰਗਾ’ ਮੁਹਿੰਮ ਵਿਚ ਵਧ ਚੜ੍ਹ ਕੇ ਹਿੱਸਾ ਲੈਣ :ਗ੍ਰਹਿ ਮੰਤਰੀ

ਨਵੀਂ ਦਿੱਲੀ – ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਾਸੀਆਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਵਿਚ ਹਿੱਸਾ ਲੈਂਦਿਆਂ 9 ਅਗਸਤ ਤੋਂ 15 ਅਗਸਤ ਤੱਕ ਘਰਾਂ ’ਤੇ ਤਿਰੰਗਾ ਲਹਿਰਾਉਣ ਅਤੇ ਸੈਲਫ਼ੀ ਅਪਲੋਡ ਕਰਨ ਦੀ ਅਪੀਲ ਕੀਤੀ ਹੈ।
‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ‘ਹਰ ਘਰ ਤਿਰੰਗਾ’ ਮੁਹਿੰਮ ਪਿਛਲੇ ਦੋ ਸਾਲਾਂ ਵਿੱਚ ਰਾਸ਼ਟਰੀ ਅੰਦੋਲਨ ਦੇ ਰੂਪ ਵਿੱਚ ਉੱਭਰ ਕੇ ਆਈ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰੇ ਨਾਗਰਿਕਾਂ ਨੂੰ ਅਪੀਲ ਕਰਦਾ ਹਾਂ ਇਸ ਮੁਹਿੰਮ ਨੂੰ ਹੋਰ ਅੱਗੇ ਵਧਾਉਣ ਲਈ ਉਹ ਵਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀ ਫੋਟੋ ‘ਹਰ ਘਰ ਤਿਰੰਗਾ’ ਵੈੱਬਸਾਈਟ ’ਤੇ ਸਾਂਝੀ ਕਰਨ।
ਬੀਤੀ 28 ਜੁਲਾਈ ਨੂੰ 112ਵੇਂ ‘ਮਨ ਕੀ ਬਾਤ’ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਾਰੇ ਭਾਰਤੀਆਂ ਨੂੰ ਸੁਤੰਤਰਤਾ ਦਿਵਸ ਮਨਾਉਣ ਲਈ ‘ਹਰ ਘਰ ਤਿਰੰਗਾ’ ਮੁਹਿੰਮ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਕੌਮੀ ਝੰਡੇ ਨਾਲ ਸੈਲਫੀ ਲੈਣ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਸਾਂਝਾ ਕਰਨ ਦੇ ਵਧ ਰਹੇ ਰੁਝਾਨ ਬਾਰੇ ਵੀ ਚਰਚਾ ਕੀਤੀ ਸੀ।

Related posts

ਨਿਤਿਨ ਗਡਕਰੀ ਦਾ ਐਲਾਨ – ਸੜਕ ‘ਤੇ ਖੜ੍ਹੀ ਗੱਡੀ ਦੀ ਫੋਟੋ ਭੇਜਣ ਵਾਲੇ ਨੂੰ ਮਿਲੇਗਾ ਇਨਾਮ, ਮਾਲਕ ਨੂੰ ਲੱਗੇਗਾ ਜੁਰਮਾਨਾ

Bunty

17ਵੀਂ ਲੋਕ ਸਭਾ ਦਾ ਆਖ਼ਰੀ ਬਜਟ ਸੈਸ਼ਨ 31 ਤੋਂ, ਅੰਤਰਿਮ ਬਜਟ ਕੀਤਾ ਜਾਵੇਗਾ ਪੇਸ਼

Bunty

ਭਾਰਤ ਵਲੋਂ 32,000 ਫੁੱਟ ਦੀ ਉਚਾਈ ‘ਤੇ ਸਵਦੇਸ਼ੀ ਫੌਜੀ ਲੜਾਈ ਪੈਰਾਸ਼ੂਟ ਪ੍ਰਣਾਲੀ ਦਾ ਸਫਲਤਾਪੂਰਵਕ ਟੈਸਟ

admin