Punjab

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੇ ਮਤੇ ਮੁਤਾਬਕ 23 ਮੈਂਬਰੀ ਕੋਰ ਕਮੇਟੀ ਦਾ ਕੀਤਾ ਪੁਨਰਗਠਨ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰਦਿਆਂ ਇਸ ਵਿਚ 23 ਮੈਂਬਰਾਂ ਨੂੰ ਸ਼ਾਮਲ ਕੀਤਾ ਹੈ ਜਦੋਂ ਕਿ 4 ਐਕਸ ਆਫੀਸ਼ੀਓ ਮੈਂਬਰ ਇਸ ਵਿਚ ਸ਼ਾਮਲ ਕੀਤੇ ਗਏ ਹਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਪਾਸ ਕੀਤੇ ਮਤੇ ਜਿਸ ਤਹਿਤ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਸੀ, ਮੁਤਾਬਕ ਕੋਰ ਕਮੇਟੀ ਦਾ ਪੁਨਰਗਠਨ ਕੀਤਾ ਗਿਆ ਹੈ। ਕਮੇਟੀ ਦੇ 23 ਮੈਂਬਰ ਹੋਣਗੇ ਜਦੋਂ ਕਿ 4 ਐਕਸ ਆਫੀਸ਼ੀਓ ਸਪੈਸ਼ਲ ਇਨਵਾਇਟੀ ਹੋਣਗੇ।
ਨਵੀਂ ਕੋਰ ਕਮੇਟੀ ਦੇ ਮੈਂਬਰਾਂ ਵਿਚ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਸੋਹਣ ਸਿੰਘ ਠੰਢਲ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਇਕਬਾਲ ਸਿੰਘ ਝੂੰਦਾ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ. ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਐਨ ਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ ਤੇ ਬਲਦੇਵ ਸਿੰਘ ਖਹਿਰਾ ਮੈਂਬਰ ਹੋਣਗੇ।ਡਾ. ਚੀਮਾ ਨੇ ਹੋਰ ਦੱਸਿਆ ਕਿ ਸੰਸਦ ਵਿਚ ਪਾਰਟੀ ਦੇ ਆਗੂ, ਯੂਥ ਅਕਾਲੀ ਦਲ ਦੇ ਪ੍ਰਧਾਨ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਅਤੇ ਲੀਗਲ ਸੈਲ ਦੇ ਪ੍ਰਧਾਨ ਇਸ ਕਮੇਟੀ ਦੇ ਐਕਸ ਆਫੀਸ਼ੀਓ ਮੈਂਬਰ ਹੋਣਗੇ।

Related posts

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਾ ਕੇ ਆਮ ਲੋਕਾਂ ਨਾਲ ‘ਧੋਖਾ’ ਕਰ ਰਹੀ ਹੈ ਮੋਦੀ ਸਰਕਾਰ: ਹਰਪਾਲ ਸਿੰਘ ਚੀਮਾ 

Bunty

ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਦੀ ਧੀ ਸੀਰਤ ਨੂੰ ਭਰੋਸਾ ਦੁਆਇਆ ਕਿ ਜੇਕਰ ਉਹਨਾਂ ਦੇ ਪਿਤਾ ਭਗਵੰਤ ਮਾਨ ਜ਼ਿੰਮੇਵਾਰੀਆਂ ਨਿਭਾਉਣ ਵਿਚ ਅਸਫਲ ਰਹੇ ਤਾਂ ਉਹ ਜ਼ਿੰਮੇਵਾਰੀਆਂ ਨਿਭਾਉਣਗੇ

Bunty

ਚੋਣਾਂ ਸਮੇਂ ਕੀਤੇ ਵਾਅਦੇ ਅਨੁਸਾਰ ਨੰਬਰਦਾਰੀ ਨੂੰ ਜੱਦੀ-ਪੁਸਤੀ ਕਰਨ ਦੀ ਮੰਗ !

admin