India

ਪ੍ਰਧਾਨ ਮੰਤਰੀ ਨੇ ‘ਐਕਸ’ ਤੇ ਡੀਪੀ ਬਦਲ ਲੋਕਾਂ ਨੂੰ ਕੀਤੀ ‘ਹਰ ਘਰ ਤਿਰੰਗਾ’ ਮੁਹਿੰਮ ਜਨ ਅੰਦੋਲਨ ਬਣਾਉਣ ਦੀ ਅਪੀਲ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਲੋਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਯਾਦਗਾਰੀ ਜਨ ਅੰਦੋਲਨ ਬਣਾਉਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਆਪਣੀ ਪ੍ਰੋਫਾਈਲ ਤਸਵੀਰ (ਡੀਪੀ) ’ਤੇ ਰਾਸ਼ਟਰੀ ਝੰਡਾ ਲਗਾਇਆ ਅਤੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਵੀ ਅਜਿਹਾ ਕਰਨ ਦੀ ਅਪੀਲ ਕੀਤੀ।
ਮੋਦੀ ਨੇ ਐਕਸ ’ਤੇ ਇਕ ਪੋਸਟ ਸਾਂਝੀ ਕਰਦੇ ਹੋਏ ਕਿਹਾ,’ਜਿਵੇਂ-ਜਿਵੇਂ ਇਸ ਸਾਲ ਦਾ ਆਜ਼ਾਦੀ ਦਿਵਸ ਨੇੜੇ ਆ ਰਿਹਾ ਹੈ, ਆਓ ਫਿਰ ਤੋਂ ਹਰ ਘਰ ਤਿਰੰਗਾ ਅਭਿਆਨ ਨੂੰ ਇੱਕ ਯਾਦਗਾਰੀ ਲੋਕ ਲਹਿਰ ਬਣਾ ਦੇਈਏ। ਮੈਂ ਆਪਣੀ ਪ੍ਰੋਫਾਈਲ ਤਸਵੀਰ ਬਦਲ ਰਿਹਾ ਹਾਂ ਅਤੇ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਅਜਿਹਾ ਕਰਕੇ ਸਾਡੇ ਤਿਰੰਗੇ ਦਾ ਸਨਮਾਨ ਕਰਨ ਲਈ ਮੇਰਾ ਸਾਥ ਦਿਓ।
ਉਸਨੇ ਲੋਕਾਂ ਨੂੰ 8ar 7har“iranga.com ’ਤੇ ਆਪਣੀਆਂ ਸੈਲਫੀਜ਼ ਸ਼ੇਅਰ ਕਰਨ ਦੀ ਵੀ ਅਪੀਲ ਕੀਤੀ। ਆਜ਼ਾਦੀ ਦੇ ਮਹਾਨ ਤਿਉਹਾਰ ਨੂੰ ਵਿਸ਼ੇਸ਼ ਬਣਾਉਣ ਲਈ ਕੇਂਦਰ ਸਰਕਾਰ 9 ਅਗਸਤ ਤੋਂ ਦੇਸ਼ ਭਰ ਦੇ ਹਰ ਘਰ ਵਿੱਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਚਲਾ ਰਹੀ ਹੈ। ਇਹ 15 ਅਗਸਤ ਨੂੰ ਖ਼ਤਮ ਹੋਵੇਗਾ। ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਦੇਸ਼ ਭਰ ਵਿੱਚ ਪਾਰਟੀ ਵਰਕਰਾਂ ਨੂੰ ਰੈਲੀਆਂ ਕਰਨ ਲਈ ਕਿਹਾ ਹੈ। ਭਾਜਪਾ ਦੇ ਵਰਕਰ ਇਸ ਦੌਰਾਨ ਕਈ ਪ੍ਰੋਗਰਾਮ ਵੀ ਆਯੋਜਿਤ ਕਰਦੇ ਹਨ

Related posts

ਹੁਣ ਭਾਰਤ ਦੇ ਛੋਟੇ ਸ਼ਹਿਰਾਂ ਵਿੱਚ 70 ਫੀਸਦੀ ਰੁਜ਼ਗਾਰ ਦੇ ਮੌਕੇ

admin

ਗਾਜ਼ੀਆਬਾਦ ‘ਚ 5 ਸਾਲ ਦੀ ਬੱਚੀ ਨੂੰ ਖ਼ਾਰਸ਼, ਧੱਫ਼ੜ ਦੀ ਸ਼ਿਕਾਇਤ, Monkeypox ਟੈਸਟ ਲਈ ਸੈਂਪਲ ਭੇਜੇ

Bunty

‘ਇੰਡੀਆ’ ਗੱਠਜੋੜ ਦੀ ਮੀਟਿੰਗ ਪਹਿਲੀ ਨੂੰ

Bunty