Punjab

ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਘਪਲੇਬਾਜੀ ਸਬੰਧੀ ਅਮਲੋਹ ਦੇ ਤੱਤਕਾਲੀ ਬੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ (ਹੁਣ ਡੀ.ਡੀ.ਪੀ.ਓ) ਸਮੇਤ ਪੰਜ ਵਿਅਕਤੀਆਂ ਵਿਰੁੱਧ ਵਿਜੀਲੈਂਸ ਥਾਣਾ ਪਟਿਆਲਾ ਰੇਂਜ ਵਿਖੇ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਤੇ 13 (2) ਤਹਿਤ ਐਫ.ਆਈ.ਆਰ. ਨੰਬਰ 37 ਮਿਤੀ 09.08.2024 ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਕੁੱਝ ਪ੍ਰਾਈਵੇਟ ਫਰਮਾਂ ਅਤੇ ਇੱਕ ਨਿੱਜੀ ਵਿਅਕਤੀ ਦੇ ਨਾਂ ‘ਤੇ ਜਾਅਲੀ ਫੰਡ ਜਾਰੀ ਕਰਕੇ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕੀਤੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਕੁਲਵਿੰਦਰ ਸਿੰਘ ਰੰਧਾਵਾ (ਤਤਕਾਲੀ ਬੀਡੀਪੀਓ ਅਮਲੋਹ) ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related posts

ਭਲਕੇ 11 ਵਜੇ ਤੋਂ ਜਲੰਧਰ ‘ਚ ਸ਼ੁਰੂ ਹੋਵੇਗੀ ਕੇਜਰੀਵਾਲ ਦੀ ਤਿਰੰਗਾ ਯਾਤਰਾ

Bunty

ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ ਵਲੋਂ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਕੇਸ ਦਰਜ !

admin

ਮਜ਼ਦੂਰ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਵੱਲ ਮਾਰਚ, ਪੁਲਿਸ ਵੱਲੋਂ ਧੱਕਾਮੁੱਕੀ

Bunty