India

ਸਿਸੋਦੀਆ ਈਡੀ ਤੇ ਸੀਬੀਆਈ ਦਫ਼ਤਰ ’ਚ ਹੋਏ ਹਾਜ਼ਰ

ਨਵੀਂ ਦਿੱਲੀ – ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੀਆਂ ਸ਼ਰਤਾਂ ਦਾ ਪਾਲਣ ਕਰਦੇ ਹੋਏ ਸੋਮਵਾਰ ਸਵੇਰੇ ਈਡੀ ਅਤੇ ਸੀਬੀਆਈ ਦੇ ਦਫ਼ਤਰਾਂ ਵਿੱਚ ਜਾ ਕੇ ਆਪਣੀ ਹਾਜ਼ਰੀ ਦਰਜ ਕਰਵਾਈ। ਸੁਪਰੀਮ ਕੋਰਟ ਨੇ ਸਵੇਰੇ 10 ਤੋਂ 11 ਵਜੇ ਦਰਮਿਆਨ ਦੋਵਾਂ ਜਾਂਚ ਏਜੰਸੀਆਂ ਦੇ ਦਫ਼ਤਰਾਂ ਵਿੱਚ ਜਾ ਕੇ ਆਪਣੇ ਜਾਂਚ ਅਧਿਕਾਰੀ ਦੇ ਸਾਹਮਣੇ ਹਾਜ਼ਰੀ ਦਰਜ ਕਰਵਾਉਣ ਦੇ ਹੁਕਮ ਦਿੱਤੇ ਗਏ ਸਨ। ਹੁਕਮਾਂ ਦੀ ਪਾਲਣਾ ਕਰਦਿਆਂ ਮਨੀਸ਼ ਸਿਸੋਦੀਆ ਪਹਿਲਾਂ ਸੀਬੀਆਈ ਦਫ਼ਤਰ ਪਹੁੰਚੇ, ਜਿੱਥੇ ਉਹ ਆਪਣੇ ਜਾਂਚ ਅਧਿਕਾਰੀ ਨੂੰ ਮਿਲੇ ਅਤੇ ਹਾਜ਼ਰੀ ਰਜਿਸਟਰ ’ਤੇ ਦਸਤਖ਼ਤ ਕੀਤੇ। ਇਸ ਤੋਂ ਬਾਅਦ ਉਹ ਈਡੀ ਦਫ਼ਤਰ ਵਿੱਚ ਜਾਂਚ ਅਧਿਕਾਰੀ ਅੱਗੇ ਆਪਣੀ ਹਾਜ਼ਰੀ ਦਰਜ ਕਰਵਾਈ।

Related posts

45 ਸਾਲ ਪੁਰਾਣੀ ਪਾਰਟੀ ਭਾਜਪਾ ਨੂੰ ਮਿਲਿਆ 45 ਸਾਲ ਦਾ ਪ੍ਰਧਾਨ

admin

AI ਬਹੁ-ਭਾਸ਼ਾਈ ਅਤੇ ਆਵਾਜ਼-ਯੋਗ ਹੋਣਾ ਚਾਹੀਦਾ ਹੈ – ਅਮਿਤਾਭ ਨਾਗ

admin

ਇਸ ਸਾਲ ਚਾਂਦੀ ਦੀ ਰਫ਼ਤਾਰ ਸੋਨੇ ਨਾਲੋਂ ਲਗਭਗ ਛੇ ਗੁਣਾ ਜਿਆਦਾ ਹੋ ਗਈ

admin