Punjab

ਨਾਮਧਾਰੀ ਡੇਰੇ ਦੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ, 8 ਲੋਕ ਜ਼ਖਮੀ

ਸਿਰਸਾ – ਹਰਿਆਣਾ ਦੇ ਸਿਰਸਾ ਜ਼ਿਲੇ ’ਚ ਐਤਵਾਰ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਨਾਮਧਾਰੀ ਸੰਪਰਦਾ ਦੇ ਦੋ ਗੁੱਟਾਂ ਨੇ ਇਕ-ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ 8 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਤਾਂ ਬਦਮਾਸ਼ਾਂ ਨੇ ਉਨ੍ਹਾਂ ’ਤੇ ਵੀ ਗੋਲੀਆਂ ਚਲਾ ਦਿੱਤੀਆਂ।
ਇਹ ਦੇਖ ਕੇ ਪਹਿਲਾ ਪੁਲਿਸ ਵਾਲਾ ਆਪਣੀ ਜਾਨ ਬਚਾਉਣ ਲਈ ਭੱਜਿਆ। ਇਸ ਤੋਂ ਬਾਅਦ ਅੱਥਰੂ ਗੈਸ ਦੇ ਗੋਲੇ ਛੱਡ ਕੇ ਭੀੜ ਨੂੰ ਉਥੋਂ ਖਿੰਡਾਇਆ ਗਿਆ। ਹਿੰਸਕ ਝੜਪ ਤੋਂ ਬਾਅਦ ਐੱਸਪੀ ਵਿਕਰਾਂਤ ਭੂਸ਼ਣ ਪੁਲਿਸ ਫੋਰਸ ਨਾਲ ਮੌਕੇ ’ਤੇ ਪਹੁੰਚੇ। ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਜੀਵਨ ਨਗਰ ਇਲਾਕੇ ’ਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਚਸ਼ਮਦੀਦਾਂ ਨੇ ਦੱਸਿਆ ਕਿ ਦੋਵਾਂ ਗੁੱਟਾਂ ਵਿਚਾਲੇ ਭਾਰੀ ਗੋਲੀਬਾਰੀ ਹੋਈ। ਇਸ ਦੌਰਾਨ ਮੌਕੇ ’ਤੇ ਰੌਲਾ ਪੈ ਗਿਆ। ਝੜਪ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ। ਪਰ ਪੁਲਿਸ ਟੀਮ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਅਤੇ ਗੋਲੀਆਂ ਚਲਾਈਆਂ ਗਈਆਂ। ਗੋਲੀਆਂ ਚਲਦੀਆਂ ਦੇਖ ਕੇ ਪੁਲਿਸ ਵਾਲੇ ਪਹਿਲਾਂ ਆਪਣੀ ਜਾਨ ਬਚਾਉਣ ਲਈ ਭੱਜੇ। ਬਾਅਦ ਵਿੱਚ ਅੱਥਰੂ ਗੈਸ ਦੇ ਗੋਲਿਆਂ ਰਾਹੀਂ ਭੀੜ ਨੂੰ ਖਿੰਡਾਇਆ ਗਿਆ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਿਰਸਾ ਦੇ ਰਾਣੀਆ ਵਿੱਚ ਨਾਮਧਾਰੀ ਸੰਪਰਦਾ ਦੇ ਦੋ ਗੁੱਟਾਂ ਵਿੱਚ ਜ਼ਮੀਨ ਦੇ ਇੱਕ ਟੁਕੜੇ ਨੂੰ ਲੈ ਕੇ ਬਹਿਸ ਹੋਈ, ਬਾਅਦ ਵਿੱਚ ਦੋਨਾਂ ਗੁੱਟਾਂ ਦੇ ਲੋਕਾਂ ਨੇ ਗੋਲੀ ਚਲਾ ਦਿੱਤੀ, ਜਿਸ ਵਿੱਚ ਅੱਠ ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਮੌਕੇ ’ਤੇ ਪਹੁੰਚ ਕੇ ਸਥਿਤੀ ’ਤੇ ਕਾਬੂ ਪਾਇਆ ਅਤੇ ਜ਼ਖਮੀਆਂ ਨੂੰ ਅਗਰੋਹਾ ਮੈਡੀਕਲ ਕਾਲਜ ਲਿਜਾਇਆ ਗਿਆ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ’ਚ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਰਾਣੀਆ ’ਚ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

Related posts

ਅੰਮਿ੍ਤਸਰ ‘ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ

Bunty

ਔਰਤਾਂ ਨੂੰ ਟਿਕਟਾਂ ਦੇਣ ‘ਚ ਸਿਆਸੀ ਪਾਰਟੀਆਂ ਨੇ ਦਿਖਾਈ ਕੰਜੂਸੀ !

admin

ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ

Bunty