Punjab

ਕੋਲਕਾਤਾ ਘਟਨਾ ਖ਼ਿਲਾਫ਼ ਪੰਜਾਬ ਤੇ ਹਰਿਆਣਾ ’ਚ ਡਾਕਟਰਾਂ ਤੇ ਸਹਿਯੋਗੀ ਸਟਾਫ ਦਾ ਪ੍ਰਦਰਸ਼ਨ, ਓਪੀਡੀ ਸੇਵਾਵਾਂ ਠੱਪ

ਚੰਡੀਗੜ੍ਹ – ਕੋਲਕਾਤਾ ਦੇ ਸਰਕਾਰੀ ਹਸਪਤਾਲ ਵਿੱਚ ਸਿਖਿਆਰਥੀ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਖ਼ਿਲਾਫ਼ ਡਾਕਟਰਾਂ ਨੇ ਅੱਜ ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਵਾਂ ‘ਤੇ ਪ੍ਰਦਰਸ਼ਨ ਕੀਤੇ ਅਤੇ ਕੰਮ ਵਾਲੀਆਂ ਥਾਵਾਂ ‘ਤੇ ਡਾਕਟਰਾਂ ਤੇ ਹੋਰ ਸਹਿਯੋਗੀ ਸਟਾਫ ਦੀ ਸੁਰੱਖਿਆ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਓਪੀਡੀਜ਼ ਦੀਆਂ ਸੇਵਾਵਾਂ ਠੱਪ ਰਹੀਆਂ ਅਤੇ ਕੁੱਝ ਸਰਜਰੀਆਂ ਵੀ ਨਹੀਂ ਕੀਤੀਆਂ ਗਈਆਂ ਪਰ ਐਮਰਜੰਸੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਈਆਂ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਕਥਿਤ ਬਲਾਤਕਾਰ ਅਤੇ ਹੱਤਿਆ ਅਤੇ ਇਸ ਤੋਂ ਬਾਅਦ ਕੀਤੀ ਗਈ ਭੰਨਤੋੜ ਦੇ ਵਿਰੋਧ ਵਿੱਚ ਅੱਜ ਸਵੇਰੇ 6 ਵਜੇ ਤੋਂ 24 ਘੰਟਿਆਂ ਲਈ ਗੈਰ-ਐਮਰਜੈਂਸੀ ਸੇਵਾਵਾਂ ਠੱਪ ਕਰਨ ਦਾ ਦੇਸ਼ ਵਿਆਪੀ ਸੱਦਾ ਦਿੱਤਾ ਹੈ। ਇਸੇ ਦੌਰਾਨ ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈ ਐੱਮਈਆਰ) ਵਿੱਚ ਰੈਜ਼ੀਡੈਂਟ ਡਾਕਟਰਾਂ ਦਾ ਧਰਨਾ ਅੱਜ ਛੇਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਪੁਰਾਣੇ ਅਤੇ ਨਵੇਂ ਮਰੀਜ਼ਾਂ ਲਈ ਓਪੀਡੀ ਸੇਵਾਵਾਂ ਬੰਦ ਰਹੀਆਂ ਪਰ ਐਮਰਜੰਸੀ ਅਤੇ ਗੰਭੀਰ ਦੇਖਭਾਲ ਸੇਵਾਵਾਂ ਜਾਰੀ ਰਹੀਆਂ। ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਦਾ ਪੀਜੀਆਈਐਮਈਆਰ ਚੰਡੀਗੜ੍ਹ ਦੀ ਫੈਕਲਟੀ ਐਸੋਸੀਏਸ਼ਨ ਵੀ ਸਮਰਥਨ ਕਰ ਰਹੀ ਹੈ।

Related posts

ਲਹਿਰਾਗਾਗਾ ਦਾ ਫ਼ੌਜੀ ਵਰਿੰਦਰ ਸਿੰਘ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਤੇਲੰਗਾਨਾ ‘ਚ ਸ਼ਹੀਦ

Bunty

ਸਿਧਾਰਥ ਚਟੋਪਾਧਿਆਏ ਨੇ ਡਾਇਰੈਕਟਰ ਜਨਰਲ ਆਫ ਪੁਲਿਸ ਦਾ ਵਾਧੂ ਚਾਰਜ ਸੰਭਾਲਿਆ

Bunty

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ 10000 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ

Bunty