India

ਜੰਮੂ ਦੇ ਊਧਮਪੁਰ ਜ਼ਿਲ੍ਹੇ ’ਚ ਅਤਿਵਾਦੀ ਹਮਲੇ ਕਾਰਨ ਸੀਆਰੀਪੀਐੱਫ ਦਾ ਇੰਸਪੈਕਟਰ ਸ਼ਹੀਦ

ਜੰਮੂ – ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ’ਚ ਅੱਜ ਅਤਿਵਾਦੀਆਂ ਵੱਲੋਂ ਗਸ਼ਤ ਕਰਨ ਵਾਲੀ ਪਾਰਟੀ ’ਤੇ ਗੋਲੀਬਾਰੀ ਕਰਨ ’ਤੇ ਸੀਆਰਪੀਐੱਫ ਦਾ ਇੰਸਪੈਕਟਰ ਸ਼ਹੀਦ ਹੋ ਗਿਆ। ਬਾਅਦ ਦੁਪਹਿਰ ਕਰੀਬ 3.30 ਵਜੇ ਬਸੰਤਗੜ੍ਹ ਦੇ ਡੁਡੂ ਇਲਾਕੇ ‘ਚ ਅਤਿਵਾਦੀਆਂ ਨੇ ਸੀਆਰਪੀਐੱਫ ਅਤੇ ਜੰਮੂ-ਕਸ਼ਮੀਰ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਗਰੁੱਪ (ਐੱਸਓਜੀ) ’ਤੇ ਗੋਲੀਬਾਰੀ ਕੀਤੀ। ਹਮਲੇ ਵਿੱਚ ਸੀਆਰਪੀਐੱਫ ਦੀ 187ਵੀਂ ਬਟਾਲੀਅਨ ਦੇ ਇੰਸਪੈਕਟਰ ਨੂੰ ਗੋਲੀ ਲੱਗੀ ਅਤੇ ਬਾਅਦ ਵਿੱਚ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸਾਂਝੀ ਗਸ਼ਤ ਦੀ ਜਵਾਬੀ ਕਾਰਵਾਈ ਤੋਂ ਬਾਅਦ ਅਤਿਵਾਦੀ ਮੌਕੇ ਤੋਂ ਫਰਾਰ ਹੋ ਗਏ।

Related posts

ਅਮਰੀਕਾ ਦੀ ਕਾਰਵਾਈ ’ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਬਿਆਨ ਭਾਰਤ ਸਾਡੇ ਵੱਲੋਂ ਲਗਾਏ ਦੋਸ਼ਾਂ ਨੂੰ ਗੰਭੀਰਤਾ ਨਾਲ ਲਏ: ਟਰੂਡੋ

Bunty

ਉਮਰ ਅਬਦੁੱਲਾ ਬਾਰਾਮੂਲਾ ਹਲਕੇ ਤੋਂ ਐੱਨਸੀ ਉਮੀਦਵਾਰ

Bunty

ਨਵੀਂ ਰਿਪੋਰਟ ’ਚ ਡਰਾਉਣਾ ਖ਼ੁਲਾਸਾ ਦੇਸ਼ ’ਚ ਆਬਾਦੀ ਦਰ ਵਿੱਚ ਵਾਧੇ ਨਾਲੋਂ ਵੱਧ ਤੇਜ਼ੀ ਨਾਲ ਖ਼ੁਦਕੁਸ਼ੀ ਕਰ ਰਹੇ ਨੇ ਵਿਦਿਆਰਥੀ

Bunty