India

ਆਰਜੀ ਕਰ ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਖ਼ਿਲਾਫ਼ ਈ.ਡੀ ਜਾਂਚ ਦੀ ਮੰਗ

ਕੋਲਕਾਤਾ – ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਡਿਪਟੀ ਸੁਪਰਡੈਂਟ ਨੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ’ਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਵਿੱਤੀ ਬੇਨਿਯਮੀਆਂ ਦਾ ਦੋਸ਼ ਲਗਾਉਾਂਦੇਹੋਏ ਬੁੱਧਵਾਰ ਨੂੰ ਕਲਕੱਤਾ ਹਾਈ ਕੋਰਟ ਦਾ ਰੁਖ ਕੀਤਾ ਅਤੇ ਘੋਸ਼ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ। ਜਸਟਿਸ ਰਾਜਰਸ਼ੀ ਭਾਰਦਵਾਜ ਨੇ ਸਾਬਕਾ ਡਿਪਟੀ ਸੁਪਰਡੈਂਟ ਅਖਤਰ ਅਲੀ ਨੂੰ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੱਤੀ। ਅਲੀ ਨੇ ਘੋਸ਼ ਵਿਰੁੱਧ ਵਿੱਤੀ ਬੇਨਿਯਮੀਆਂ ਦੇ ਦੋਸ਼ਾਂ ਦੀ ਈਡੀ ਤੋਂ ਜਾਂਚ ਕਰਵਾਉਣ ਦਾ ਆਦੇਸ਼ ਦੇਣ ਦੀ ਬੇਨਤੀ ਕੀਤੀ ਹੈ। ਅਲੀ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਉਸ ਨੇ 2023 ’ਚ ਪੱਛਮੀ ਬੰਗਾਲ ਦੇ ਸਰਕਾਰੀ ਅਧਿਕਾਰੀਆਂ ਨੂੰ ਘੋਸ਼ ਬਾਰੇ ਸ਼ਿਕਾਇਤ ਕੀਤੀ ਸੀ।
ਸੂਬਾ ਸਰਕਾਰ ਨੇ ਆਰਜੀ ਕਾਰ ਮੈਡੀਕਲ ਕਾਲਜ ’ਚ ਵਿੱਤੀ ਬੇਨਿਯਮੀਆਂ ਦੀ ਜਾਂਚ ਲਈ ਸੋਮਵਾਰ ਨੂੰ ਵਿਸ਼ੇਸ਼ ਜਾਂਚ ਦਲ ਦਾ ਗਠਨ ਕੀਤਾ ਸੀ। ਇਹ ਹਸਪਤਾਲ ਸੈਮੀਨਾਰ ਹਾਲ ’ਚ 9 ਅਗਸਤ ਨੂੰ ਇਕ ਮਹਿਲਾ ਡਾਕਟਰ ਦੀ ਲਾਸ਼ ਮਿਲਣ ਤੋਂ ਬਾਅਦ ਸੁਰਖੀਆਂ ’ਚ ਆ ਗਿਆ ਸੀ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਇਸ ਪੋਸਟ ਗਰੈਜੂਏਟ ਟਰੇਨੀ ਡਾਕਟਰ ਨਾਲ ਜਬਰ ਜ਼ਿਨਾਹ ਅਤੇ ਉਸ ਦੇ ਕਤਲ ਦੀ ਹਾਈ ਕੋਰਟ ਦੇ ਨਿਰਦੇਸ਼ ’ਤੇ ਜਾਂਚ ਕਰ ਰਿਹਾ ਹੈ।
ਪੱਛਮੀ ਬੰਗਾਲ ’ਚ ਜੂਨੀਅਰ ਡਾਕਟਰਾਂ ਦੀ ਹੜਤਾਲ ਜਾਰੀ, ਸਰਕਾਰ ਵੱਲੋਂ ਕੰਮ ’ਤੇ ਪਰਤਣ ਦੀ ਅਪੀਲ
ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿਚ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿਚ ਜੂਨੀਅਰ ਡਾਕਟਰਾਂ ਦਾ ਪ੍ਰਦਰਸ਼ਨ ਅੱਜ 13ਵੇਂ ਦਿਨ ਵੀ ਜਾਰੀ ਰਿਹਾ, ਜਿਸ ਕਾਰਨ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਕੁਝ ਹੱਦ ਤੱਕ ਪ੍ਰਭਾਵਿਤ ਹੋਈਆਂ। ਅਧਿਕਾਰੀਆਂ ਨੇ ਦੱਸਿਆ ਕਿ ਕਈ ਹਸਪਤਾਲਾਂ ਵਿੱਚ ਜੂਨੀਅਰ ਡਾਕਟਰਾਂ ਦੀ ਥਾਂ ਸੀਨੀਅਰ ਡਾਕਟਰਾਂ ਨੂੰ ਡਿਊਟੀ ’ਤੇ ਆਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਕੰਮ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।

Related posts

ਆਈਫੋਨ 2025 ਵਿੱਚ ਭਾਰਤ ਦਾ ਸਭ ਤੋਂ ਵੱਧ ਨਿਰਯਾਤ ਉਤਪਾਦ ਬਣਿਆ

admin

ਯੂਪੀ ਦੇ ਮੁੱਖ-ਮੰਤਰੀ ਯੋਗੀ ਦਾ ਸਿੰਗਾਪੁਰ ਦੌਰੇ ਦੌਰਾਨ ਕਈ ਨਿਵੇਸ਼ਕਾਂ ਨਾਲ ਮੀਟਿੰਗਾਂ ਦੇ ਦੌਰ

admin

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

admin