International

ਭਾਰਤੀਆਂ ਨੂੰ ਅਮਰੀਕਾ ਦੇ ਵਿਜ਼ਟਰ ਵੀਜ਼ਾ ਲਈ ਕਰਨੀ ਹੋਵੇਗੀ ਉਡੀਕ ਯੂ.ਐਸ. ਡਿਪਲੋਮੈਟ ਨੇ ਕਿਹਾ, ਉਡੀਕ ਸਮਾਂ ਘਟਾਉਣਾ ਸੰਭਵ ਨਹੀਂ

ਵਾਸ਼ਿੰਗਟਨ – ਅਮਰੀਕਾ ਦੇ ਵਿਜ਼ਟਰ ਵੀਜ਼ਾ ਲਈ ਭਾਰਤੀ ਲੋਕਾਂ ਨੂੰ ਉਡੀਕ ਸਮੇਂ ਵਿਚ ਹੋਰ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ।ਇਸ ਸਬੰਧੀ ਨਵੀਂ ਦਿੱਲੀ ਸਥਿਤ ਯੂ.ਐਸ. ਅੰਬੈਸੀ ਵਿਚ ਪਬਲਿਕ ਡਿਪਲੋਮੈਸੀ ਦੇ ਮਿਨਿਸਟਰ ਕੌਂਸਲਰ ਗਲੋਰੀਆ ਬਰਬੀਨਾ ਨੇ ਕਿਹਾ ਕਿ ਫਿਲਹਾਲ ਉਡੀਕ ਸਮੇਂ ਵਿਚ ਸੁਧਾਰ ਸੰਭਵ ਨਹੀਂ ਪਰ ਭਾਰਤ ਦੇ ਕਿਸੇ ਵੀ ਸੂਬੇ ਵਿਚ ਰਹਿਣ ਵਾਲੇ ਕਿਸੇ ਵੀ ਕੌਂਸਲੇਟ ਵਿਚ ਆਪਣੀ ਵੀਜ਼ਾ ਇੰਟਰਵਿਊ ਬੁਕ ਕਰ ਸਕਦੇ ਹਨ। ਬਰਬੀਨਾ ਨੇ ਦੱਸਿਆ ਕਿ ਨਵੀਂ ਦਿੱਲੀ ਵਿਖੇ ਪਹਿਲੀ ਵਾਰ ਅਰਜ਼ੀ ਦਾਖਲ ਕਰਨ ਵਾਲਿਆਂ ਨੂੰ ਇੰਟਰਵਿਊ ਵਾਸਤੇ 386 ਦਿਨ ਉਡੀਕ ਕਰਨੀ ਪੈਂਦੀ ਹੈ ਪਰ ਕਲਕੱਤਾ ਦੇ ਕੌਂਸਲੇਟ ਵਿਖੇ ਇਹ ਸਮਾਂ ਸਿਰਫ 24 ਦਿਨ ਹੀ ਚੱਲ ਰਿਹਾ ਹੈ। ਇਸ ਦੇ ਉਲਟ ਹੈਦਰਾਬਾਦ ਕੌਂਸਲੇਟ ਵਿਖੇ ਉਡੀਕ ਸਮਾਂ 407 ਦਿਨ ਚੱਲ ਰਿਹਾ ਹੈ। ਕੁਲ ਮਿਲਾ ਕੇ ਦੇਖਿਆ ਜਾਵੇ ਤਾਂ ਪੂਰੀ ਦੁਨੀਆਂ ਵਿਚੋਂ ਅਮਰੀਕਾ ਪੁੱਜਣ ਦੇ ਇੱਛਕ ਲੋਕਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਅਰਜ਼ੀਆਂ ਦਾ ਬੈਕਲਾਗ ਵਧਣਾ ਲਾਜ਼ਮੀ ਹੈ। ਵੱਖ ਵੱਖ ਸ਼੍ਰੇਣੀਆਂ ਵਾਲੇ ਵੀਜ਼ੇ ਵੱਖੋ ਵੱਖਰੀ ਸਮਾਂ ਹੱਦ ਵਿਚ ਜਾਰੀ ਕੀਤੇ ਜਾ ਰਹੇ ਹਨ। ਕੋਰੋਨਾ ਮਹਾਮਾਰੀ ਦੌਰਾਨ ਅੰਬੈਸੀਆਂ ਬੰਦ ਰਹਿਣ ਕਾਰਨ ਹਾਲਾਤ ਵਿਗੜ ਗਏ ਅਤੇ ਇਸ ਮਗਰੋਂ ਉਡੀਕ ਸਮਾਂ ਘਟਾਉਣ ਦੇ ਯਤਨ ਵੱਡੇ ਪੱਧਰ ’ਤੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਅਮਰੀਕਾ ਦੀਆਂ ਕਈ ਯੂਨੀਵਰਸਿਟੀਜ਼ ਭਾਰਤ ਵਿਚ ਕੈਂਪਸ ਬਣਾਉਣਾ ਚਾਹੁੰਦੀਆਂ ਹਨ ਜਿਸ ਦੇ ਮੱਦੇਨਜ਼ਰ ਮੁਲਕ ਦੇ ਵੱਖ ਵੱਖ ਸ਼ਹਿਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ।

Related posts

ਡੋਨਾਲਡ ਟਰੰਪ ਨੂੰ ਵੱਡਾ ਝਟਕਾ, ਐਰੀਜ਼ੋਨਾ ਦੀ ਚੋਣ ਸਮੀਖਿਆ ’ਚ ਨਹੀਂ ਮਿਲੀ ਗੜਬੜੀ

Bunty

ਯੂਨੀਸੇਫ਼ ਨੇ ਰਿਪੋਰਟ: ਦੁਨੀਆਂ ਭਰ ਦੇ ਪੰਜ ਸਾਲ ਤੋਂ ਘੱਟ ਉਮਰ ਦੇ 25 ਪ੍ਰਤੀਸ਼ਤ ਬੱਚੇ ਭੋਜਨ ਸੰਕਟ ਦਾ ਕਰ ਰਹੇ ਸਾਹਮਣਾ

Bunty

ਅਤਿਵਾਦੀਆਂ ਦੇ ਹਮਲੇ ਵਿਚ ਘੱਟੋ-ਘੱਟ 12 ਸੁਰੱਖਿਆ ਕਰਮੀਆਂ ਦੀ ਮੌਤ

Bunty