Bollywood

ਸਰਕਾਰ ਕੰਗਨਾ ਰਣੌਤ ਵੱਲੋਂ ਐਮਰਜੈਂਸੀ ਫਿਲਮ ਰਾਹੀਂ ਕੀਤੀ ਗਈ ਹਰਕਤ ਲਈ ਉਸ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ ਕਰੇ ਦਰਜ . ਗਿਆਨੀ ਰਾਮ ਸਿੰਘ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਐਮਰਜੈਂਸੀ’’ਫਿਲਮ ਚ ਸਿੱਖਾਂ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਜਾ ਰਹੀਆਂਹੈ ਜੇ ਇਸ ਫਿਲਮ ਅੰਦਰ ਸਿੱਖਾਂ ਨੂੰ ਵੱਖਵਾਦੀ ਜਾਂ ਦਹਿਸ਼ਤਗਰਦ ਵਜੋਂ ਫਿਲਮਾਇਆ ਗਿਆ ਹੈ ਤਾਂ ਇਹ ਇਕ ਗਹਿਰੀ ਸਾਜ਼ਿਸ਼ ਹੈ।ਸਿੱਖਾਂ ਪ੍ਰਤੀ ਹੋਰਨਾਂ ਕੌਮਾਂ ਅੰਦਰ ਨਫਰਤ ਪੈਦਾ ਕਰਨ ਲਈ ਇਹ ਫ਼ਿਲਮ ਇੱਕ ਮਨੋਵਿਗਿਆਨਕ ਹਮਲਾ ਹੈ ਜਿਸ ਉੱਪਰ ਸਰਕਾਰ ਨੂੰ ਤੁਰੰਤ ਨੋਟਿਸ ਲੈਂਦਿਆਂ ਰੋਕ ਲਗਾਉਣੀ ਚਾਹੀਦੀ ਹੈ। ਗਿਆਨੀ ਰਾਮ ਸਿੰਘ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਉੱਪਰ ਨਫ਼ਰਤੀ ਹਮਲੇ ਹੋਣ ਦੀਆਂ ਖਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹੇ ਵਿੱਚ ਇਹ ਫਿਲਮ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦਾ ਕੰਮ ਕਰੇਗੀ। ਗਿਆਨੀ ਰਾਮ ਸਿੰਘ ਨੇ ਕਿਹਾ ਕਿ ਇਹ ਫਿਲਮ ਸਿੱਖਾਂ ਅਤੇ ਪੰਜਾਬ ਵਿਰੋਧੀ ਪ੍ਰਗਟਾਵਿਆਂ ਕਰਕੇ ਵਿਵਾਦਾਂ ਵਿੱਚ ਰਹਿਣ ਵਾਲੀ ਅਦਾਕਾਰ ਕੰਗਨਾ ਰਣੌਤ ਵੱਲੋਂ ਜਾਣਬੁੱਝ ਕੇ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦੇ ਮੰਤਵ ਨਾਲ ਬਣਾਈ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਗਿਆਨੀ ਰਾਮ ਸਿੰਘ ਨੇ ਕਿਹਾ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫਿਲਮ ‘ਪੰਜਾਬ ’95’ ਵਿਚ 85 ਕੱਟ ਲਗਾਉਣ ਤੋਂ ਬਾਅਦ ਵੀ ਉਸ ਨੂੰ ਜਾਰੀ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ, ਜਦਕਿ ਸਿੱਖ ਕੌਮ ਬਾਰੇ ਗਲਤ ਤੱਥ ਪੇਸ਼ ਕਰਨ ਵਾਲੀ ਐਮਰਜੰਸੀ ਫਿਲਮ ਨੂੰ ਤੁਰੰਤ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਦੋਹਰੇ ਮਾਪਦੰਡ ਦੇਸ਼ਹਿੱਤ ਵਿੱਚ ਨਹੀਂ ਹਨ, ਗਿਆਨੀ ਰਾਮ ਸਿੰਘ ਨੇ ਕਿਹਾ ਸਿੱਖਾਂ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਫਿਲਮਾਂ ਰਾਹੀਂ ਪੂਰੀ ਤਰ੍ਹਾਂ ਉਜਾਗਰ ਨਹੀਂ ਕੀਤਾ ਗਿਆ ਪ੍ਰੰਤੂ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਅੰਦਰ ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਤਰਾਜਯੋਗ ਫਿਲਮਾਂ ਜਾਂ ਗੀਤਾਂ ਉੱਪਰ ਪਾਬੰਧੀ ਲੱਗਣੀ ਚਾਹੀਦੀ ਹੈ। ਉਨ੍ਹਾਂ ਸਖ਼ਤ ਲਹਿਜੇ ‘ਚ ਕਿਹਾ ਕਿ ਸਿੱਖ ਕਦੇ ਵੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਅਕਸ ਵਿਗਾੜ ਕੇ ਪੇਸ਼ ਕਰਨ ਵਾਲੀ ਫਿਲਮ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ‘ਐਮਰਜੈਂਸੀ’ ਫਿਲਮ ਵਿਚਲੇ ਇਤਰਾਜ਼ਯੋਗ ਅਤੇ ਸਿੱਖਾਂ ਦੇ ਅਕਸ ਤੇ ਇਤਿਹਾਸ ਦੀ ਗ਼ਲਤ ਪੇਸ਼ਕਾਰੀ ਕਰਨ ਵਾਲੇ ਦ੍ਰਿਸ਼ਾਂ ਨੂੰ ਨਾ ਹਟਾਇਆ ਤਾਂ ਨਿਕਲਣ ਵਾਲੇ ਕਿਸੇ ਵੀ ਤਰ੍ਹਾਂ ਦੇ ਸਿੱਟਿਆਂ ਦੀ ਜ਼ਿੰਮੇਵਾਰ ਸਿੱਧੇ ਤੌਰ ‘ਤੇ ਸਰਕਾਰ ਹੋਵੇਗੀ

Related posts

JAI BAJRANGBALI – The First Song From Rohit Shetty’s Cop Universe Singham Again is Out Now !

admin

ਰੇਖਾ ਆਈਫਾ ਦੇ ਮੰਚ ’ਤੇ ਵਾਪਸੀ ਲਈ ਤਿਆਰ

Bunty

ਯਸ਼ਰਾਜ ਫਿਲਮਜ਼ ਨੇ ਆਪਣੀਆਂ ਤਿੰਨ ਵੱਡੀਆਂ ਫਿਲਮਾਂ ਦੀ ਸ਼ੂਟਿੰਗ ਕੀਤੀ ਰੱਦ

Bunty