India

ਸੀ.ਬੀ.ਆਈ. ਨੂੰ ਕੇਜਰੀਵਾਲ ’ਤੇ ਕੇਸ ਚਲਾਉਣ ਦੀ ਮਿਲੀ ਇਜਾਜ਼ਤ

ਨਵੀਂ ਦਿੱਲੀ – ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੂੰ ਸੂਚਿਤ ਕੀਤਾ ਕਿ ਉਸ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਇੱਕ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਪ ਵਿਧਾਇਕ ਦੁਰਗੇਸ਼ ਪਾਠਕ ਵਿਰੁੱਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮਿਲ ਗਈ ਹੈ। ਇਹ ਪਟੀਸ਼ਨ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਰੱਖੀ ਗਈ ਸੀ, ਜਿਸ ਨੇ ਕੇਸ ਦੀ ਸੁਣਵਾਈ 27 ਅਗਸਤ ਨੂੰ ਪਾ ਦਿੱਤੀ ਸੀ। ਇਸ ਮਾਮਲੇ ’ਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਅਗਸਤ ਨੂੰ ਖਤਮ ਹੋਣ ਜਾ ਰਹੀ ਹੈ। ਅਦਾਲਤ ਨੇ 12 ਅਗਸਤ ਨੂੰ ਸੀ.ਬੀ.ਆਈ. ਨੂੰ ਇਸ ਮਾਮਲੇ ਵਿੱਚ ਕੇਜਰੀਵਾਲ ਅਤੇ ਪਾਠਕ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਲੋੜੀਂਦੀ ਮਨਜ਼ੂਰੀ ਲੈਣ ਲਈ 15 ਦਿਨਾਂ ਦਾ ਸਮਾਂ ਦਿੱਤਾ ਸੀ। ਸੀ.ਬੀ.ਆਈ. ਨੂੰ ਇਸ ਮਾਮਲੇ ਦੀ ਜਾਂਚ ਲਈ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਹੈ।

Related posts

ਹੁਣ ਰਤਨ ਟਾਟਾ ਦੇ ਨਾਂ ਨਾਲ ਜਾਣੀ ਜਾਵੇਗੀ ‘ਮਹਾਰਾਸ਼ਟਰ ਸਟੇਟ ਸਕਿੱਲ ਯੂਨੀਵਰਸਿਟੀ’

Bunty

ਇਸ ਵੇਲੇ ਦੁਨੀਆਂ ਦੇ 10 ਸਭ ਤੋਂ ਜਿਆਦਾ ਦੌਲਤਮੰਦ ਲੋਕਾਂ ਦਾ ਖੁਲਾਸਾ !

admin

ਅੱਤਵਾਦੀ ਹਮਲੇ ਬਾਰੇ ਜਾਣਕਾਰੀ ਦੇਣ ਵਾਲਿਆਂ ਨੂੰ 10-10 ਲੱਖ ਰੁਪਏ ਇਨਾਮ ਦੇਣ ਦਾ ਐਲਾਨ

Bunty