International

ਰਾਜਨਾਥ ਨੇ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਨਾਲ ਮੁਲਾਕਾਤ ਕੀਤੀ ਸਿੱਖਸ ਆਫ਼ ਅਮਰੀਕਾ ਨੇ ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਵਾਸ਼ਿੰਗਟਨ ’ਚ ਕੀਤਾ ਨਿੱਘਾ ਸਵਾਗਤ

ਵਾਸ਼ਿੰਗਟਨ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਜੈਕ ਸੁਲੀਵਨ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਅਤੇ ਅਮਰੀਕਾ ਦੇ ਆਪਸੀ ਹਿੱਤਾਂ ਦੇ ਮਹੱਤਵਪੂਰਨ ਰਣਨੀਤਕ ਮਾਮਲਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਕ ਦਿਨ ਪਹਿਲਾਂ ਭਾਰਤ ਅਤੇ ਅਮਰੀਕਾ ਨੇ ਆਪਣੀ ਕੌਮਾਂਤਰੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ??ਕਰਨ ਲਈ ਦੋ ਵੱਡੇ ਸਮਝੌਤਿਆਂ ‘ਤੇ ਦਸਤਖਤ ਕੀਤੇ ਸਨ। ਸ੍ਰੀ ਰਾਜਨਾਥ ਸਿੰਘ ਦੋਵਾਂ ਦੇਸ਼ਾਂ ਵਿਚਾਲੇ ਵਿਆਪਕ ਵਿਸ਼ਵ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ??ਕਰਨ ਲਈ ਅਮਰੀਕਾ ਦੇ ਦੌਰੇ ‘ਤੇ ਹਨ।
ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਇਨੀਂ ਦਿਨੀਂ ਅਮਰੀਕਾ ਦੇ ਸਰਕਾਰੀ ਦੌਰੇ ’ਤੇ ਹਨ। ਉਹਨਾਂ ਦੀ ਇਸ ਅਮਰੀਕਾ ਯਾਤਰਾ ਦੌਰਾਨ ਵਾਸ਼ਿੰਗਟਨ ਡੀ.ਸੀ. ’ਚ ਚੇਅਰਮੈਨ ਜਸਦੀਪ ਸਿੰਘ ਜੱਸੀ’ ਦੀ ਅਗਵਾਈ ’ਚ ਸਿੱਖਸ ਆਫ਼ ਅਮਰੀਕਾ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਡੈਲੀਗੇਸ਼ਨ ਵਿੱਚ ਪ੍ਰਧਾਨ ਕਮਲਜੀਤ ਸਿੰਘ ਸੋਨੀ, ਵਾਈਸ ਪ੍ਰਧਾਨ ਬਲਜਿੰਦਰ ਸਿੰਘ ਸ਼ੰਮੀ, ਡਾਇਰੈਕਟਰ ਗੁਰਿਵੰਦਰ ਸਿੰਘ ਸੇਠੀ, ਸ: ਸੁਖਪਾਲ ਸਿੰਘ ਧਨੋਆ ਅਤੇ ਚੱਤਰ ਸਿੰਘ ਸੈਣੀ ਅਤੇ ਹੋਰ ਮੋਹਤਬਰ ਸੱਜਣ ਵਿਸ਼ੇਸ਼ ਤੌਰ ’ਤੇ ਸ਼ਾਮਿਲ ਸਨ। ਮੀਟਿੰਗ ਉਪਰੰਤ ਸ: ਚੇਅਰਮੈਨ ਜਸਦੀਪ ਸਿੰਘ ਜੱਸੀ’ ਨੇ ਦੱਸਿਆ ਕਿ ਭਾਰਤੀ ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨਾਲ ਮੁਲਕਾਤ ਦੌਰਾਨ ਪੰਜਾਬ ਅਤੇ ਸਿੱਖਾਂ ਦੇ ਮੁੱਦੇ ਵਿਸ਼ੇਸ਼ ਰੂਪ ਵਿਚ ਉਠਾਏ ਗਏ। ਇਸ ਮੌਕੇ ਓ.ਐੱਫ.ਬੀ.ਜੇ.ਪੀ. ਅਮਰੀਕਾ ਦੇ ਪ੍ਰਧਾਨ ਅਡਿੱਪਾ ਪ੍ਰਸਾਦ ਨੇ ਮੰਗ ਕੀਤੀ ਕਿ ਦਿੱਲੀ ਦੇ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਬਦਲ ਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਰੱਖਿਆ ਜਾਵੇ। ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਰੀਆਂ ਹੀ ਸਮੱਸਿਆਵਾਂ ਨੂੰ ਬਹੁਤ ਹੀ ਧਿਆਨ ਦੇ ਨਾਲ ਸੁਣਿਆ ਅਤੇ ਇਹਨਾਂ ਨੂੰ ਪੂਰੀਆਂ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਵਿਚਾਰ ਵਟਾਂਦਰਾ ਕਰਨ ਦਾ ਵਾਅਦਾ ਕੀਤਾ।

Related posts

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

admin

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

admin

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?

admin