India

ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਮਾਮਲੇ ’ਚ ਕਵਿਤਾ ਨੂੰ ਜ਼ਮਾਨਤ ਦਿੱਤੀ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਬੀਆਰਐੱਸ ਨੇਤਾ ਕੇ.ਕਵਿਤਾ ਨੂੰ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੀਬੀਆਈ ਨੂੰ ਪੁੱਛਿਆ ਕਿ ਉਨ੍ਹਾਂ ਕੋਲ ਇਹ ਸਾਬਤ ਕਰਨ ਲਈ ਕੀ ‘ਸਮੱਗਰੀ’ ਹੈ ਕਿ ਬੀਆਰਐੱਸ ਨੇਤਾ ਕੇ. ਕਵਿਤਾ ਦਿੱਲੀ ਆਬਕਾਰੀ ਨੀਤੀ ਘਪਲੇ ਵਿੱਚ ਸ਼ਾਮਲ ਸੀ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਕਥਿਤ ਘਪਲੇ ਨਾਲ ਸਬੰਧਤ ਭਿ੍ਰਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਨੇਤਾ ਦੀਆਂ ਪਟੀਸ਼ਨਾਂ ਦੀ ਸੁਣਵਾਈ ਕਰ ਰਿਹਾ ਸੀ। ਸੀਬੀਆਈ ਅਤੇ ਈਡੀ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੇ ਹਨ। ਕਵਿਤਾ ਵੱਲੋਂ ਪੇਸ਼ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਜ਼ਮਾਨਤ ਦੀ ਬੇਨਤੀ ਕਰਦਿਆਂ ਕਿਹਾ ਕਿ ਉਸ ਦੇ ਮੁਵੱਕਿਲ ਖ਼ਿਲਾਫ਼ ਦੋਵੇਂ ਏਜੰਸੀਆਂ ਵੱਲੋਂ ਜਾਂਚ ਪੂਰੀ ਕਰ ਲਈ ਗਈ ਹੈ।

Related posts

ਪੀਐੱਮ ਮੋਦੀ ਕਰਨਗੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ

Bunty

ਸੰਸਦ ਮੈਂਬਰਾਂ ਨੇ ਸਰਦਾਰ ਹੁਕਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

Bunty

ਉਦੈਪੁਰ ਕਤਲ ‘ਚ ਸੱਤਵੀਂ ਗ੍ਰਿਫਤਾਰੀ, NIA ਨੇ ਰਿਆਜ਼ ਅਖਤਾਰੀ ਦੇ ਸਹਿਯੋਗੀ ਫਰਹਾਦ ਮੁਹੰਮਦ ਸ਼ੇਖ ਨੂੰ ਕੀਤਾ ਗ੍ਰਿਫਤਾਰ

Bunty