India

ਐਚ.ਐਸ. ਧਾਲੀਵਾਲ ਬਣੇ ਅੰਡੇਮਾਨ ਤੇ ਨਿਕੋਬਾਰ ਦੇ ਡੀ.ਜੀ.ਪੀ.

ਚੰਡੀਗੜ੍ਹ – ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਜਾਂਚਕਰਤਾ ਆਈ.ਪੀ.ਐੱਸ. ਅਧਿਕਾਰੀ ਹਰਗੋਬਿੰਦਰ ਸਿੰਘ ਧਾਲੀਵਾਲ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਡੀ.ਜੀ.ਪੀ. ਵਜੋਂ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਅੱਜ ਅਹੁਦਾ ਸੰਭਾਲਿਆ। ਅੱਜ ਉਨ੍ਹਾਂ ਦਾ ਜਨਮ ਦਿਨ ਵੀ ਹੈ। ਮੋਗਾ ਦੇ ਪਿੰਡ ਜ਼ਫਰਨਾਮਾ ਦੇ ਰਹਿਣ ਵਾਲੇ ਸ੍ਰੀ ਧਾਲੀਵਾਲ ਨੇ ਅੰਤਰਰਾਸ਼ਟਰੀ ਕਬੱਡੀ
ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਇੱਕ ਹੋਰ ਸਨਸਨੀਖੇਜ਼ ਕਤਲ ਕੇਸ ਦਾ ਵੀ ਪਰਦਾਫਾਸ਼ ਕੀਤਾ ਸੀ। ਉਨ੍ਹਾਂ ਦੀ ਟੀਮ ਨੇ ਖਿਡਾਰੀ ਨੂੰ ਗੋਲੀ ਮਾਰਨ
ਵਾਲੇ ਗਰੋਹ ਨੂੰ ਗਿ੍ਰਫਤਾਰ ਕੀਤਾ ਸੀ। ਸ੍ਰੀ ਧਾਲੀਵਾਲ ਦੀ ਅਗਵਾਈ ਹੇਠ ਦਿੱਲੀ ਦੀਆਂ ਪੁਲਿਸ ਟੀਮਾਂ ਨੇ ਮੂਸੇਵਾਲਾ ਕੇਸ ਦੇ ਛੇ ਸ਼ੂਟਰਾਂ ਵਿੱਚੋਂ ਤਿੰਨ ਨੂੰ ਗਿ੍ਰਫਤਾਰ ਕੀਤਾ ਸੀ। ਦਿੱਲੀ ਪੁਲਿਸ ਨੇ ਨੇਪਾਲ ਸਰਹੱਦ ਦੇ ਨੇੜੇ ਤੋਂ ਚੌਥੇ ਨਿਸ਼ਾਨੇਬਾਜ਼ ਦੀਪਕ ਮੁੰਡੀ ਨੂੰ ਲੱਭਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ। ਉਸ ਨੂੰ ਪੰਜਾਬ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਸੀ। ਸ੍ਰੀ ਧਾਲੀਵਾਲ ਕਿਸੇ ਸਮੇਂ ਚੰਡੀਗੜ੍ਹ ਦੇ ਐੱਸ.ਪੀ. (ਅਪ੍ਰੇਸ਼ਨਜ਼) ਵਜੋਂ ਵੀ ਤਾਇਨਾਤ ਸਨ।

Related posts

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

admin

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

admin

‘ਏਆਈ ਇਮਪੈਕਟ ਸਮਿਟ 2026’ ਸਿਰਫ਼ ਪੀਆਰ ਸਟੰਟ – ਰਾਹੁਲ ਗਾਂਧੀ

admin