ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਸਾਬਕਾ ਆਈਏਐਸ ਪ੍ਰੋਬੇਸ਼ਨਰ ਪੂਜਾ ਖੇਡਕਰ ਦੀ ਗਿ੍ਰਫਤਾਰੀ ’ਤੇ ਅੰਤਰਿਮ ਰੋਕ ਵਧਾ ਦਿੱਤੀ ਹੈ, ਇਹ ਵਾਧਾ ਅਗਲੀ ਸੁਣਵਾਈ ਦੀ ਮਿਤੀ 5 ਸਤੰਬਰ ਤੱਕ ਲਾਗੂ ਰਹੇਗਾ। ਦਿੱਲੀ ਹਾਈ ਕੋਰਟ ਦੇ ਜਸਟਿਸ ਸੁਬਰਾਮੋਨੀਅਮ ਪ੍ਰਸਾਦ ਵੱਲੋਂ ਮੁਅੱਤਲ ਆਈਏਐਸ ਅਧਿਕਾਰੀ ਪੂਜਾ ਖੇਡਕਰ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 5 ਸਤੰਬਰ ਤੱਕ ਟਾਲ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਇਹ ਮੁਲਤਵੀ ਇਸ ਲਈ ਹੋਈ ਕਿਉਂਕਿ ਦਿੱਲੀ ਪੁਲੀਸ ਨੇ ਪੂਜਾ ਖੇਡਕਰ ਵੱਲੋਂ ਦਾਇਰ ਕੀਤੇ ਗਏ ਜਵਾਬ ਨੂੰ ਸੁਣਨ ਅਤੇ ਤਾਜ਼ਾ ਸਥਿਤੀ ਦੀ ਰਿਪੋਰਟ ਦਾਇਰ ਕਰਨ ਲਈ ਸਮਾਂ ਮੰਗਿਆ ਸੀ।
ਧੋਖਾਧੜੀ, ਓਬੀਸੀ ਅਤੇ ਅਪੰਗਤਾ ਕੋਟੇ ਦੇ ਲਾਭਾਂ ਨੂੰ ਗਲਤ ਤਰੀਕੇ ਨਾਲ ਲੈਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਪੂਜਾ ਖੇਡਕਰ ਨੇ ਦਿੱਲੀ ਹਾਈ ਕੋਰਟ ਵਿੱਚ ਦਲੀਲ ਦਿੱਤੀ ਕਿ ਯੂਪੀਐਸਸੀ, ਜੋ ਸਿਵਲ ਸੇਵਾਵਾਂ ਪ੍ਰੀਖਿਆ ਦਾ ਸੰਚਾਲਨ ਕਰਦੀ ਹੈ, ਕੋਲ ਅਜਿਹੇ ਮਾਮਲਿਆਂ ਵਿੱਚ ਉਮੀਦਵਾਰਾਂ ਨੂੰ ਅਯੋਗ