India

ਕਰਨਾਟਕ: ਕਾਂਗਰਸ ਵੱਲੋਂ ਰਾਜਪਾਲ ਥਾਵਰ ਚੰਦ ਗਹਿਲੋਤ ਖ਼ਿਲਾਫ਼ ਮੁਜ਼ਾਹਰਾ

ਬੰਗਲੂਰ – ਕਰਨਾਟਕ ਦੇ ਰਾਜਪਾਲ ਥਾਵਰ ਚੰਦ ਗਹਿਲੋਤ ਵੱਲੋਂ ਸੂਬੇ ਦੇ ਮੁੱਖ ਮੰਤਰੀ ਸਿੱਧਾਰਮੱਈਆ ਖ਼ਿਲਾਫ਼ ਮੁਕੱਦਮਾ ਚਲਾਏ ਜਾਣ ਦੀ ਮਨਜ਼ੂਰੀ ਦਿੱਤੇ ਜਾਣ ਦੇ ਖ਼ਿਲਾਫ਼ ਸ਼ਨਿੱਚਰਵਾਰ ਨੂੰ ਸੂਬੇ ਦੇ ਮੰਤਰੀਆਂ, ਵਿਧਾਇਕਾਂ ਤੇ ਕਾਂਗਰਸੀ ਆਗੂਆਂ ਨੇ ਰਾਜਧਾਨੀ ਬੰਗਲੂਰੂ ਵਿਚ ‘ਰਾਜ ਭਵਨ ਚੱਲੋ’ ਮਾਰਚ ਤਹਿਤ ਰੋਸ ਮੁਜ਼ਾਹਰਾ ਕੀਤਾ, ਜਿਸ ਦੀ ਅਗਵਾਈ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਡੀਕੇ ਸ਼ਿਵਕੁਮਾਰ ਨੇ ਕੀਤੀ।
ਹਾਕਮ ਪਾਰਟੀ ਕਾਂਗਰਸ ਦਾ ਦੋਸ਼ ਹੈ ਕਿ ਰਾਜਪਾਲ ਨੇ ਇਹ ਕਾਰਵਾਈ ਪੱਖਪਾਤੀ ਢੰਗ ਨਾਲ ਕੀਤੀ ਹੈ, ਕਿਉਂਕਿ ਰਾਜਪਾਲ ਅੱਗੇ ਅਜਿਹੇ ਹੋਰ ਵੀ ਕਈ ਮਾਮਲੇ ਜ਼ੇਰੇ-ਗ਼ੌਰ ਹਨ, ਪਰ ਸ੍ਰੀ ਗਹਿਲੋਤ ਨੇ ਸਿਰਫ਼ ਮੁੱਖ ਮੰਤਰੀ ਖ਼ਿਲਾਫ਼ ਹੀ ਕੇਸ ਚਲਾਉਣ ਦੀ ਮਨਜ਼ੂਰੀ ਦਿੱਤੀ ਹੈ।
ਮੁਜ਼ਾਹਰਾਕਾਰੀਆਂ ਨੇ ਮੰਗ ਕੀਤੀ ਕਿ ਰਾਜਪਾਲ ਵੱਲੋਂ ਕੇਂਦਰੀ ਮੰਤਰੀ ਐੱਚਡੀ ਕੁਮਾਰਸਵਾਮੀ ਖ਼ਿਲਾਫ਼ ਵੀ ਮਾਈਨਿੰਗ ਮਾਮਲੇ ਵਿਚ ਕੇਸ ਚਲਾਉਣ ਦੀ ਪ੍ਰਵਾਨਗੀ ਦਿੱਤੀ ਜਾਵੇ।ਮਾਰਚ ਵਿਧਾਨ ਸਭਾ ਨੇੜੇ ਮਹਾਤਮਾ ਗਾਂਧੀ ਦੀ ਮੂਰਤੀ ਕੋਲੋਂ ਸ਼ੁਰੂ ਹੋ ਕੇ ਰਾਜ ਭਵਨ ਪੁੱਜਾ ਜਿਥੇ ਕਾਂਗਰਸ ਨੇ ਰਾਜਪਾਲ ਦੇ ਨਾਂ ਇਕ ਮੰਗ ਪੱਤਰ ਦਿੱਤਾ।

Related posts

19 ਸਾਲਾ ਦਿਵਿਆ ਦੇਸ਼ਮੁਖ ਨੇ ਮਹਿਲਾ ਸ਼ਤਰੰਜ ਵਿਸ਼ਵ ਚੈਂਪੀਅਨ 2025 ਬਣਕੇ ਇਤਿਹਾਸ ਰਚਿਆ !

admin

ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਦੀ ਕਸ਼ਮੀਰੀ ਹਿੰਦੂਆਂ ਨੂੰ ਅਪੀਲ – ਤੁਸੀਂ ਕਸ਼ਮੀਰ ਨਾ ਛੱਡੋ, ਤੁਹਾਡੀ ਸੁਰੱਖਿਆ ਦੀ ਜ਼ਿੰਮੇਵਾਰੀ ਮੇਰੀ

Bunty

ਭਾਰਤ ‘ਚ ਵੱਡਾ ਅੱਤਵਾਦੀ ਹਮਲਾ ਕਰਨ ਦੀ ਤਾਕ ‘ਚ ਇਸਲਾਮਿਕ ਸਟੇਟ

Bunty