ਨਵੀਂ ਦਿੱਲੀ – ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਵਾਇਨਾਡ ਵਿਚ ਸੈਰ-ਸਪਾਟੇ ਨੂੰ ਮੁੜ ਸੁਰਜੀਤ ਕਰਨ ਅਤੇ ਲੋਕਾਂ ਨੂੰ ਖੇਤਰ ਦਾ ਦੌਰਾ ਕਰਨ ਲਈ ਉਤਸ਼ਾਹਿਤ ਕਰਨ ਲਈ ਠੋਸ ਯਤਨਾਂ ਦੀ ਲੋੜ ਹੈ। ਤਾਂਕਿ ਇਹ ਧਾਰਨਾ ਦੂਰ ਕੀਤੀ ਜਾਵੇ ਕਿ ਇਹ ਸਥਾਨ ਹਾਲ ਹੀ ਵਿੱਚ ਜ਼ਮੀਨ ਖਿਸਕਣ ਤੋਂ ਬਾਅਦ ‘ਖ਼ਤਰਨਾਕ’ ਹੈ। ਗਾਂਧੀ ਨੇ ਇਹ ਟਿੱਪਣੀਆਂ ਕਾਂਗਰਸ ਦੀ ਕੇਰਲ ਇਕਾਈ ਦੇ ਕੁਝ ਨੇਤਾਵਾਂ ਅਤੇ ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਨਾਲ ਇੱਕ ਡਿਜੀਟਲ ਮੀਟਿੰਗ ਵਿੱਚ ਕੀਤੀਆਂ।
ਵਾਇਨਾਡ ਵਿੱਚ ਰਾਹਤ ਅਤੇ ਮੁੜ ਵਸੇਬੇ ਦੇ ਯਤਨਾਂ ਬਾਰੇ ਇੱਕ ਔਨਲਾਈਨ ਮੀਟਿੰਗ ਦੀ ਇੱਕ ਵੀਡੀਓ ਕਲਿੱਪ ਨਾਲ ’ਐਕਸ’ ’ਤੇ ਇੱਕ ਪੋਸਟ ਵਿੱਚ ਗਾਂਧੀ ਨੇ ਕਿਹਾ ਕਿ ਵਾਇਨਾਡ ਵਿਚ ਜ਼ਮੀਨ ਖਿਸਕਣ ਕਾਰਨ ਹੋਈ ਤਬਾਹੀ ਤੋਂ ਉਭਰ ਰਿਹਾ ਹੈ। ਉਹਨਾਂ ਨੇ ਕਿਹਾ,’ਹਾਲਾਂਕਿ ਅਜੇ ਵੀ ਬਹੁਤ ਕੁਝ ਕਰਨਾ ਬਾਕੀ ਹੈ, ਰਾਹਤ ਕਾਰਜਾਂ ਵਿੱਚ ਸਾਰੇ ਭਾਈਚਾਰਿਆਂ ਅਤੇ ਸੰਸਥਾਵਾਂ ਦੇ ਲੋਕਾਂ ਨੂੰ ਇਕੱਠੇ ਹੁੰਦੇ ਦੇਖਣਾ ਖੁਸ਼ੀ ਵਾਲੀ ਗੱਲ ਹੈ।’ ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ, ’ਇਕ ਮਹੱਤਵਪੂਰਨ ਪਹਿਲੂ ਜਿਸ ਨੂੰ ਮੈਂ ਉਜਾਗਰ ਕਰਨਾ ਚਾਹੁੰਦਾ ਹਾਂ, ਜਿਸ ਨਾਲ ਵਾਇਨਾਡ ਦੇ ਲੋਕਾਂ ਨੂੰ ਬਹੁਤ ਮਦਦ ਮਿਲੇਗੀ, ਉਹ ਸੈਰ ਸਪਾਟਾ ਹੈ।
ਮੀਂਹ ਰੁਕਣ ਤੋਂ ਬਾਅਦ ਇਹ ਮਹੱਤਵਪੂਰਨ ਹੈ ਕਿ ਅਸੀਂ ਖੇਤਰ ਵਿੱਚ ਸੈਰ-ਸਪਾਟੇ ਨੂੰ ਮੁੜ ਸੁਰਜੀਤ ਕਰਨ ਤੇ ਲੋਕਾਂ ਨੂੰ ਖੇਤਰ ਦਾ ਦੌਰਾ ਕਰਨ ਲਈ ਉਤਸ਼ਾਹਿਤ ਕਰਨ ਲਈ ਇੱਕ ਠੋਸ ਯਤਨ ਕਰੋ।’ ਉਨ੍ਹਾਂ ਕਿਹਾ ਕਿ ਇਹ ਧਿਆਨ ਰੱਖਣਾ ਮਹੱਤਵਪੂਰਨ ਹੈ ਕਿ ਜ਼ਮੀਨ ਖਿਸਕਣ ਵਾਇਨਾਡ ਦੇ ਇੱਕ ਖੇਤਰ ਵਿੱਚ ਹੋਇਆ ਹੈ ਨਾ ਕਿ ਪੂਰੇ ਖੇਤਰ ਵਿੱਚ ਹੋਇਆ ਸੀ। ਗਾਂਧੀ ਨੇ ਕਿਹਾ ਕਿ ਵਾਇਨਾਡ ਇੱਕ ਸੁੰਦਰ ਸੈਰ-ਸਪਾਟਾ ਸਥਾਨ ਹੈ ਅਤੇ ਜਲਦੀ ਹੀ ਆਪਣੇ ਸਾਰੇ ਕੁਦਰਤੀ ਆਕਰਸ਼ਣਾਂ ਨਾਲ ਭਾਰਤ ਅਤੇ ਦੁਨੀਆ ਭਰ ਦੇ ਸੈਲਾਨੀਆਂ ਦਾ ਸਵਾਗਤ ਕਰਨ ਲਈ ਤਿਆਰ ਹੋਵੇਗਾ।
ਉਹਨਾਂ ਨੇ ਕਿਹਾ,’ਜਿਵੇਂ ਕਿ ਅਸੀਂ ਪਹਿਲਾਂ ਕੀਤਾ ਹੈ, ਅਸੀਂ ਇੱਕ ਵਾਰ ਫਿਰ ਸੁੰਦਰ ਵਾਇਨਾਡ ਵਿੱਚ ਆਪਣੇ ਭੈਣਾਂ-ਭਰਾਵਾਂ ਦਾ ਸਮਰਥਨ ਕਰਨ ਲਈ ਇਕੱਠੇ ਹੋਈਏ।’ ਮੀਟਿੰਗ ਦੌਰਾਨ ਗਾਂਧੀ ਨੇ ਕਿਹਾ ਕਿ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਇਸ ਧਾਰਨਾ ਨੂੰ ਦੂਰ ਕਰਨਾ ਜ਼ਰੂਰੀ ਹੈ ਕਿ ਇਹ ਇੱਕ ਸੁਰੱਖਿਅਤ ਸਥਾਨ ਨਹੀਂ ਹੈ ਕਿਉਂਕਿ ਜੇਕਰ ਲੋਕ ਸੋਚਦੇ ਹਨ ਕਿ ਇਹ ਇੱਕ “ਖਤਰਨਾਕ ਸਥਾਨ” ਹੈ ਤਾਂ ਇਹ ਵਾਇਨਾਡ ਦੇ ਬ੍ਰਾਂਡ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਕੇਰਲ ਦੇ ਵਾਇਨਾਡ ਵਿੱਚ ਹਾਲ ਹੀ ਵਿੱਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਿੱਚ 200 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਗਾਂਧੀ ਨੇ ਲੋਕ ਸਭਾ ਚੋਣਾਂ ਵਿੱਚ ਦੋ ਹਲਕਿਆਂ ਤੋਂ ਜਿੱਤ ਪ੍ਰਾਪਤ ਕੀਤੀ ਸੀ ਅਤੇ ਬਾਅਦ ਵਿੱਚ ਕੇਰਲ ਦੀ ਵਾਇਨਾਡ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ, ਜਿੱਥੋਂ ਉਨ੍ਹਾਂ ਦੀ ਭੈਣ ਪਿ੍ਰਅੰਕਾ ਗਾਂਧੀ ਉਪ ਚੋਣ ਲੜੇਗੀ।
previous post
