Punjab

ਡੇਰਾ ਬਿਆਸ ਮੁਖੀ ਗੁਰਿੰਦਰ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਬਣਾਇਆ ਡੇਰਾ ਬਿਆਸ ਦਾ ਉਤਰਾਧਿਕਾਰੀ 

ਬਿਆਸ – ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਥਾਪ ਦਿੱਤਾ ਹੈ। ਸ੍ਰ. ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ।

ਇਸ ਸਬੰਧੀ ਸਮੂਹ ਸੇਵਾ ਇੰਚਾਰਜਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਪੁੱਤਰ ਸ੍ਰ. ਸੁਖਦੇਵ ਸਿੰਘ ਗਿੱਲ ਦੇ ਨੂੰ ਡੇਰਾ ਮੁਖੀ ਨਿਯੁਕਤ ਕੀਤਾ ਹੈ। ਉਹ ਅੱਜ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ।

ਡੇਰਾ ਬਿਆਸ ਵੱਲੋਂ ਜਾਰੀ ਪੱਤਰ ਰਾਹੀਂ ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਜਿਸ ਤਰ੍ਹਾਂ ਹਜ਼ੂਰ ਮਹਾਰਾਜ ਜੀ ਤੋਂ ਬਾਅਦ ਉਨ੍ਹਾਂ ਨੂੰ ਸੰਗਤਾਂ ਦਾ ਭਰਪੂਰ ਸਹਿਯੋਗ ਤੇ ਪਿਆਰ ਮਿਲਿਆ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਇਹ ਵੀ ਕਾਮਨਾ ਅਤੇ ਬੇਨਤੀ ਕੀਤੀ ਹੈ ਕਿ ਜਸਦੀਪ ਸਿੰਘ ਗਿੱਲ ਨੂੰ ਵੀ ਸੰਤ ਸਤਿਗੁਰੂ ਵਜੋਂ ਸੇਵਾ ਕਰਨ ਵਿੱਚ ਇਹੋ ਜਿਹਾ ਹੀ ਪਿਆਰ ਅਤੇ ਸਨੇਹ ਬਖ਼ਸ਼ਿਆ ਜਾਵੇ।

ਦੱਸਣਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਦਿਲ ਦੀ ਬਿਮਾਰੀ ਤੋਂ ਪੀੜਤ ਦੱਸੇ ਜਾ ਰਹੇ ਹਨ। ਰਾਧਾ ਸੁਆਮੀ ਸਤਿਸੰਗ ਬਿਆਸ ਡੇਰੇ ਦੀ ਸਥਾਪਨਾ 1891 ਵਿੱਚ ਹੋਈ ਸੀ। ਇਸ ਦਾ ਮਕਸਦ ਲੋਕਾਂ ਨੂੰ ਧਾਰਮਿਕ ਸੰਦੇਸ਼ ਦੇਣਾ ਹੈ। ਇਹ ਧਾਰਮਿਕ ਸੰਸਥਾ ਦੁਨੀਆ ਦੇ 90 ਦੇਸ਼ਾਂ ਤੋਂ ਵਧੇਰੇ ਵਿੱਚ ਫੈਲੀ ਹੋਈ ਹੈ।

Related posts

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

editor

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

editor

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

editor