ਸ਼ਿਕਾਗੋ – ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਸ਼ਿਕਾਗੋ ਵਿੱਚ ਇੱਕ ਟਰੇਨ ਵਿੱਚ ਘੱਟੋ-ਘੱਟ ਚਾਰ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀਬਾਰੀ ਦੇ ਤੁਰੰਤ ਬਾਅਦ ਇੱਕ ਸ਼ੱਕੀ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ।ਪੁਲਿਸ ਨੇ ਦੱਸਿਆ ਕਿ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚੌਥੇ ਵਿਅਕਤੀ ਨੂੰ ਮੇਵੁੱਡ ਵਿੱਚ ਲੋਯੋਲਾ ਯੂਨੀਵਰਸਿਟੀ ਮੈਡੀਕਲ ਸੈਂਟਰ ਲਿਜਾਇਆ ਗਿਆ, ਜਿੱਥੇ ਬਾਅਦ ਵਿੱਚ ਉਸਦੀ ਮੌਤ ਹੋ ਗਈ।ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ ਗੋਲੀਬਾਰੀ ਆਮ ਗੱਲ ਹੈ। ਅਮਰੀਕਾ ਵਿੱਚ ਇਸ ਸਾਲ ਘੱਟੋ-ਘੱਟ 378 ਸਮੂਹਿਕ ਗੋਲੀਬਾਰੀ ਦੀਆਂ ਘਟਨਾਵਾਂ ਹੋਈਆਂ ਹਨ। ਪਿਛਲੇ ਮਹੀਨੇ ਸਿਆਟਲ ‘ਚ ਹੋਈ ਗੋਲੀਬਾਰੀ ‘ਚ ਘੱਟੋ-ਘੱਟ ਚਾਰ ਲੋਕ ਜ਼ਖ਼ਮੀ ਹੋ ਗਏ ਸਨ। ਇਸ ਦੇ ਨਾਲ ਹੀ ਜੁਲਾਈ ‘ਚ ਫਿਲਾਡੇਲਫੀਆ ‘ਚ ਗੋਲੀਬਾਰੀ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ।
previous post