International

ਕੈਨੇਡਾ ਚ ਭਾਰਤੀ ਵਿਦਿਆਰਥੀਆਂ ਨੂੰ ਝਟਕਾ; ਹਫਤੇ ਚ ਸਿਰਫ 24 ਘੰਟੇ ਕੰਮ ਕਰਨ ਦੇ ਯੋਗ

ਟੋਰਾਂਟੋ – ਕੈਨੇਡਾ ਸਰਕਾਰ ਨੇ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵੇਂ ਨਿਯਮ ਬਣਾਏ ਹਨ। ਇਸ ਨਿਯਮ ਦੇ ਤਹਿਤ ਅੰਤਰਰਾਸ਼ਟਰੀ ਵਿਦਿਆਰਥੀ ਹੁਣ ਹਫ਼ਤੇ ਵਿੱਚ ਸਿਰਫ 24 ਘੰਟੇ ਕੈਂਪਸ ਤੋਂ ਬਾਹਰ ਕੰਮ ਕਰ ਸਕਣਗੇ। ਇਹ ਨਿਯਮ ਸਤੰਬਰ ਤੋਂ ਲਾਗੂ ਹੋ ਗਿਆ ਹੈ, ਜਿਸ ਕਾਰਨ ਭਾਰਤੀ ਵਿਦਿਆਰਥੀਆਂ ਨੂੰ ਟੋਰਾਂਟੋ ਵਰਗੇ ਮਹਿੰਗੇ ਸ਼ਹਿਰਾਂ ‘ਚ ਰਹਿਣ-ਸਹਿਣ ਦਾ ਖਰਚਾ ਚੁੱਕਣਾ ਬਹੁਤ ਹੀ ਮੁਸ਼ਕਲ ਹੋ ਜਾਵੇਗਾ। ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 20 ਘੰਟਿਆਂ ਤੋਂ ਵੱਧ ਸਮੇਂ ਲਈ ਕੈਂਪਸ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਸੀ।ਹੁਣ ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਫ਼ਤੇ ਵਿਚ 20 ਘੰਟੇ ਤੋਂ ਵੱਧ ਸਮੇਂ ਲਈ ਕੈਂਪਸ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਦੇਣ ਵਾਲੀ ਅਸਥਾਈ ਨੀਤੀ ਦੀ ਮਿਆਦ 30 ਅਪ੍ਰੈਲ ਨੂੰ ਖ਼ਤਮ ਹੋ ਗਈ ਹੈ। ਹਾਲਾਂਕਿ, ਇਸ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ।” ਉਨ੍ਹਾਂ ਅੱਗੇ ਕਿਹਾ, “ਸਾਡਾ ਉਦੇਸ਼ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਪ੍ਰਤੀ ਹਫ਼ਤੇ ਕੰਮ ਦੇ ਘੰਟੇ ਘਟਾਉਣਾ ਹੈ, ਤਾਂ ਜੋ ਉਹ ਆਪਣੀ ਪੜ੍ਹਾਈ ‘ਤੇ ਵੀ ਧਿਆਨ ਦੇ ਸਕਣ। ਅੰਤਰਰਾਸ਼ਟਰੀ ਵਿਦਿਆਰਥੀ ਕੈਨੇਡਾ ਵਿੱਚ ਹਫ਼ਤੇ ਵਿੱਚ ਸਿਰਫ਼ 24 ਘੰਟੇ ਕੰਮ ਕਰ ਸਕਦੇ ਹਨ। ਕੋਵਿਡ-19 ਮਹਾਮਾਰੀ ਦੌਰਾਨ 20 ਘੰਟੇ ਦੀ ਸੀਮਾ ਹਟਾਈ ਗਈ ਸੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦੀ ਸਰਕਾਰ ਨੇ ਦੇਸ਼ ਦੀ ਕੋਵਿਡ-19 ਮਹਾਮਾਰੀ ਦੌਰਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕੰਮ ਦੇ ਘੰਟਿਆਂ ਦੀ 20 ਘੰਟਿਆਂ ਦੀ ਸੀਮਾ ਨੂੰ ਹਟਾ ਦਿੱਤਾ ਹੈ। ਵਿਦਿਆਰਥੀਆਂ ਨੂੰ ਹਫ਼ਤੇ ਵਿੱਚ 24 ਘੰਟੇ ਕੰਮ ਕਰਨ ਦੀ ਇਜਾਜ਼ਤ ਦੇਣ ਦਾ ਮਤਲਬ ਹੈ ਕਿ ਉਹ ਆਪਣੀ ਪੜ੍ਹਾਈ ‘ਤੇ ਧਿਆਨ ਨਹੀ ਦੇ ਸਕਦੇ ਹਨ।’

Related posts

ਕੈਨੇਡਾ ਹੁਣ ਜਾਂ ਕਦੇ ਵੀ ਵਿਕਾਊ ਨਹੀਂ ਹੈ: ਜਗਮੀਤ ਸਿੰਘ

admin

ਅਮਰੀਕਾ ‘ਚ H-1B ਵੀਜ਼ਾ ਚਾਹਵਾਨਾਂ ਲਈ ਅਨਿਸ਼ਚਿਤਤਾ ਦਾ ਮਾਹੌਲ !

admin

ਵਿਸ਼ਵ ਪਾਸਪੋਰਟ ਸੂਚੀ ’ਚ ਸਿੰਗਾਪੁਰ ਸਿਖਰ ’ਤੇ ਬਰਕਰਾਰ !

admin