ਜ਼ਾਗਰਬ – ਅਰੁਣ ਗੋਇਲ ਨੂੰ ਕ੍ਰੋਏਸ਼ੀਆ ਲਈ ਭਾਰਤ ਦਾ ਅਗਲਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਵਿਦੇਸ਼ ਮੰਤਰਾਲੇ ਨੇ ਦਿੱਤੀ। ਅਰੁਣ ਗੋਇਲ ਨੂੰ ਨਵੰਬਰ 2022 ਵਿੱਚ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਮਾਰਚ 2024 ਵਿੱਚ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਚੋਣ ਕਮਿਸ਼ਨਰ ਵਜੋਂ ਆਪਣੀ ਨਿਯੁਕਤੀ ਤੋਂ ਪਹਿਲਾਂ, ਉਸ ਨੇ ਪੰਜਾਬ ਕੇਡਰ ਦੇ 1985 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਵਜੋਂ ਸੇਵਾ ਨਿਭਾਈ ਸੀ। ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਅਰੁਣ ਗੋਇਲ ਨੂੰ ਕ੍ਰੋਏਸ਼ੀਆ ਗਣਰਾਜ ਵਿਚ ਭਾਰਤ ਦਾ ਅਗਲਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਮੀਦ ਹੈ ਕਿ ਉਹ ਜਲਦੀ ਹੀ ਅਹੁਦਾ ਸੰਭਾਲ ਲੈਣਗੇ।ਅਰੁਣ ਗੋਇਲ ਨੇ ਮਾਰਚ ਵਿੱਚ ਲੋਕ ਸਭਾ ਚੋਣਾਂ 2024 ਦੇ ਐਲਾਨ ਤੋਂ ਠੀਕ ਪਹਿਲਾਂ ਅਸਤੀਫਾ ਦੇ ਕੇ ਸਨਸਨੀ ਮਚਾ ਦਿੱਤੀ ਸੀ। ਉਨ੍ਹਾਂ ਦਾ ਕਾਰਜਕਾਲ 5 ਦਸੰਬਰ 2027 ਤੱਕ ਸੀ।ਅਗਲੇ ਸਾਲ ਫਰਵਰੀ ਵਿਚ ਰਾਜੀਵ ਕੁਮਾਰ ਦੇ ਸੇਵਾਮੁਕਤ ਹੋਣ ਤੋਂ ਬਾਅਦ ਉਹ ਮੁੱਖ ਚੋਣ ਕਮਿਸ਼ਨਰ ਬਣਨਾ ਸੀ। ਪਰ ਉਸਨੇ ਆਪਣੇ ਅਚਾਨਕ ਫੈਸਲੇ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਸੀ।