ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਅਗਵਾਈ ਵਾਲੀ GST ਕੌਂਸਲ ਨੇ ਸੋਮਵਾਰ ਨੂੰ ਆਪਣੀ ਬੈਠਕ ‘ਚ ਧਾਰਮਿਕ ਯਾਤਰਾ ਕਰਨ ਵਾਲਿਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਹੁਣ ਧਾਰਮਿਕ ਯਾਤਰਾ ਕਰਨ ਵਾਲਿਆਂ ਨੂੰ ਹੈਲੀਕਾਪਟਰ ਸੇਵਾ ਲੈਣ ‘ਤੇ 18 ਫੀਸਦੀ ਦੀ ਬਜਾਏ ਸਿਰਫ 5 ਫੀਸਦੀ ਜੀਐਸਟੀ ਅਦਾ ਕਰਨਾ ਹੋਵੇਗਾ। ਉੱਤਰਾਖੰਡ ਦੇ ਵਿੱਤ ਮੰਤਰੀ ਪ੍ਰੇਮਚੰਦ ਅਗਰਵਾਲ ਨੇ ਇਹ ਜਾਣਕਾਰੀ ਦਿੱਤੀ ਹੈ।ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਇਸ ਸਮੇਂ GST ਕੌਂਸਲ ਦੀ 54ਵੀਂ ਬੈਠਕ ਚੱਲ ਰਹੀ ਹੈ। ਅਗਰਵਾਲ ਨੇ ਪੱਤਰਕਾਰਾਂ ਨੂੰ ਦੱਸਿਆ, ”ਕੇਦਾਰਨਾਥ, ਬਦਰੀਨਾਥ ਵਰਗੇ ਧਾਰਮਿਕ ਤੀਰਥਾਂ ‘ਤੇ ਸ਼ਰਧਾਲੂਆਂ ਨੂੰ ਲਿਜਾਣ ਵਾਲੀਆਂ ਹੈਲੀਕਾਪਟਰ ਸੇਵਾਵਾਂ ‘ਤੇ ਟੈਕਸ 18 ਫੀਸਦੀ ਤੋਂ ਘਟਾ ਕੇ ਪੰਜ ਫੀਸਦੀ ਕਰ ਦਿੱਤਾ ਗਿਆ ਹੈ। ਪਹਿਲਾਂ ਇਸ ਬਾਰੇ ਕੋਈ ਸਪੱਸ਼ਟਤਾ ਨਹੀਂ ਸੀ ਹੁਣ ਸਪੱਸ਼ਟਤਾ ਆਵੇਗੀ।” ਜੀਐਸਟੀ ਨਾਲ ਸਬੰਧਤ ਮਾਮਲਿਆਂ ਵਿੱਚ ਫੈਸਲਾ ਲੈਣ ਵਾਲੀ ਸਰਵਉੱਚ ਸੰਸਥਾ , ਜੀਐਸਟੀ ਕਾਉਂਸਿਲ ਦੀ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਵਿੱਚ ਜੀਵਨ ਅਤੇ ਸਿਹਤ ਬੀਮਾ ਪ੍ਰੀਮਿਅਮ ‘ਤੇ ਟੈਕਸ ਕਟੌਤੀ ਵੀ ਸ਼ਾਮਲ ਹੈ
previous post
next post