India

14 ਦਿਨ ਦੀ ਨਿਆਂਇਕ ਹਿਰਾਸਤ ਚ ਭੇਜੇ ਗਏ ਆਮ ਆਦਮੀ ਪਾਰਟੀ ਵਿਧਾਇਕ ਅਮਾਨਤੁੱਲਾ ਖ਼ਾਨ

ਨਵੀਂ ਦਿੱਲੀ – ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਪੇਸ਼ ਕੀਤਾ ਗਿਆ। ਕੋਰਟ ਨੇ ਖ਼ਾਨ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਉਹ 23 ਸਤੰਬਰ ਤੱਕ ਨਿਆਂਇਕ ਹਿਰਾਸਤ ਵਿਚ ਰਹਿਣਗੇ। ਦੱਸ ਦੇਈਏ ਕਿ ਦਿੱਲੀ ਵਕਫ਼ ਬੋਰਡ ਦੇ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਨੇ ਖ਼ਾਨ ਨੂੰ 2 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ।ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਅਮਾਨਤੁੱਲਾ ਖਾਨ ਦੀ 14 ਦਿਨ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ। ਏਜੰਸੀ ਨੇ ਜੱਜ ਨੂੰ ਦੱਸਿਆ ਕਿ ਦੋਸ਼ੀ ਵਿਧਾਇਕ ਨੂੰ ਹਿਰਾਸਤ ਵਿਚ ਰੱਖ ਕੇ ਪੁੱਛਗਿੱਛ ਕਰਨ ਦੀ ਅਜੇ ਹੋਰ ਜ਼ਰੂਰਤ ਹੈ। ਅਜਿਹੇ ਵਿਚ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਜਾਵੇ। ਈਡੀ ਨੇ ਕੋਰਟ ਨੂੰ ਕਿਹਾ ਕਿ ਜੇਕਰ ਅਮਾਨਤੁੱਲਾ ਖਾਨ ਨੂੰ ਰਿਹਾਅ ਕਰ ਦਿੱਤਾ ਜਾਂਦਾ ਹੈ ਤਾਂ ਉਹ ਮਾਮਲੇ ਦੀ ਜਾਂਚ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin