Punjab

ਸ੍ਰੀ ਗੁਰੂ ਨਾਨਕ ਦੇਵ ਜੀ ਦਾ 537 ਵਾਂ ਵਿਆਹ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ।

ਬਟਾਲਾ – ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 537 ਵਾਂ ਵਿਆਹ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਬਹੁਤ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਵਿਆਹ ਪੁਰਬ ਦੀ ਖੁਸ਼ੀ ਵਿੱਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਪੰਜ ਪਿਆਰੇ ਸਾਹਿਬਾਨ ਨੇ ਅਰਦਾਸ ਬੇਨਤੀ ਕੀਤੀ। ਇਸੇ ਦੌਰਾਨ ਵਿਸ਼ੇਸ ਤੌਰ ਤੇ ਪੁੱਜੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਗ੍ਰੰਥੀ ਸ੍ਰੀ ਦਰਬਾਰ ਨੇ ਹੁਕਮਨਾਮਾ ਸਰਵਣ ਕੀਤਾ।ਸਟੇਜ ਸਕੱਤਰ ਦੀ ਸੇਵਾ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਭਾਈ।ਇਸ ਮੌਕੇ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ , ਬੀਬੀ ਜਸਬੀਰ ਕੌਰ ਜਫਰਵਾਲ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਜੋਗਿੰਦਰ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਬਾਬਾ ਸਰਵਨ ਸਿੰਘ ਮਲਕਪੁਰ ਵਾਲੇ, ਬਾਬਾ ਜਤਿੰਦਰ ਸਿੰਘ ਦਾਬਾਵਾਲ ਗੋਬਿੰਦ ਬਾਗ ਵਾਲੇ,ਸ੍ਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ,ਸ੍ਹ ਰਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ,ਸ੍ਰ ਜਸਪ੍ਰੀਤ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ,ਸ੍ਹ ਪਰਮਵੀਰ ਸਿੰਘ ਲਾਡੀ ਮੈਂਬਰ ਕੌਰ ਕਮੇਟੀ ਯੂਥ ਅਕਾਲੀ ਦਲ,ਸ੍ਰ ਕੰਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ, ਬੀਬੀ ਸ਼ਰਨਜੀਤ ਕੌਰ ਜਿੰਦੜ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ,ਸ੍ਰ ਸਤਬੀਰ ਸਿੰਘ ਧਾਮੀ ਓ ਐਸ ਡੀ ਪ੍ਰਧਾਨ ਸ਼੍ਰੋਮਣੀ ਕਮੇਟੀ,ਸ੍ ਪ੍ਰਤਾਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ , ਸ੍ਰ ਸੁਖਜਿੰਦਰ ਸਿੰਘ ਭਾਮ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਸ੍ਰ ਮਨਜੀਤ ਸਿੰਘ ਜ਼ਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ ਸਾਹਿਬ, ਸ੍ਰ ਸਤਨਾਮ ਸਿੰਘ ਰਿਆੜ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ,ਸ੍ਰ ਵਿਕਾਸ ਸਿੰਘ ਪੀ ਏ ਪ੍ਰਧਾਨ ਸ਼੍ਰੋਮਣੀ ਕਮੇਟੀ ਵਿਸ਼ੇਸ਼ ਤੌਰ ਤੇ ਪਹੁੰਚ ਕੇ ਨਤਮਸਤਕ ਹੋਏ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸੰਬੋਧਨ ਹੁੰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਦਿੱਤੇ ਸਿਧਾਂਤ ਕਿਰਤ ਕਰੋ ਨਾਮ ਜਪੋ ਵੰਡ ਛਕੋ ਤੇ ਚੱਲਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਪੰਜਾ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਉਪਰੰਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜਾ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਅਕਾਸ਼ ਗੁੰਜਾਊ ਜੈਕਾਰਿਆਂ,ਫੁੱਲਾ ਦੀ ਵਰਖਾ ਕਰਕੇ ਖਾਲਸਾ ਜਾਹੋ ਜਲਾਲ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੋਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਆਪਣੇ ਸੀਸ ਤੇ ਰੱਖ ਕੇ ਸੁੰਦਰ ਫੁੱਲਾਂ ਵਾਲੀ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਵਿੱਚ ਵੱਖ-ਵੱਖ ਗਤਕੇ ਵਾਲਿਆਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ। ਵਿਆਹ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਤੇ ਮਹਾਨ ਨਗਰ ਕੀਰਤਨ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਪਰਿਵਾਰਾਂ ਸਮੇਤ ਨਤਮਸਤਕ ਹੋਏ। ਇਲਾਕੇ ਦੀਆਂ ਸੰਗਤਾਂ ਵੱਲੋਂ ਵੱਖ-ਵੱਖ ਸਥਾਨਾਂ ਤੇ ਲੰਗਰ, ਮਠਿਆਈਆਂ,ਚਾਹ ਪਕੌੜਿਆਂ,ਫਲ ਫਰੂਟ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ। ਇਸ ਮੌਕੇ ਤੇ ਬਾਬਾ ਗੁਰਪ੍ਰੀਤ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਭਾਈ ਅਮੋਲਕ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਕੈਪਟਨ ਬਲਬੀਰ ਸਿੰਘ ਬਾਠ ਸਾਬਕਾ ਮੰਤਰੀ ਪੰਜਾਬ, ਸ੍ਰ ਅਮਨ ਸ਼ੇਰ ਸਿੰਘ ਕਲਸੀ ਵਿਧਾਇਕ,ਸ੍ਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ,ਸ੍ਰ ਰਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ,ਸ੍ਰ ਜਸਪ੍ਰੀਤ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ,ਸ੍ਰ ਪਰਮਵੀਰ ਸਿੰਘ ਲਾਡੀ,ਸ੍ਰ ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ ਸ਼ੂਗਰਫੈੱਡ ਪੰਜਾਬ, ਸ੍ਰ ਪਲਵਿੰਦਰ ਸਿੰਘ ਲੰਬੜਦਾਰ ਪੰਜਾਬ ਪ੍ਰਧਾਨ ਰਵੀਦਾਸੀਆਂ ਸਿੱਖ ਵੈਲਫੇਅਰ ਸੋਸਾਇਟੀ, ਜਥੇਦਾਰ ਗੁਰਵਿੰਦਰ ਸਿੰਘ ਸ਼ਾਮਪੁਰ, ਗੁਰਤਿੰਦਰ ਪਾਲ ਸਿੰਘ ਭਾਟੀਆ ਮੀਤ ਮੈਨੇਜਰ ਸ੍ਰੀ ਦਰਬਾਰ ਸਾਹਿਬ,ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ,ਸ੍ਰ ਸੰਤੋਖ ਸਿੰਘ ਦਮੋਦਰ ਮੈਨੇਜਰ ਗੁਰਦੁਆਰਾ ਅੱਚਲ ਸਾਹਿਬ, ਸ੍ਰ ਤਰਲੋਕ ਸਿੰਘ ਬਾਠ, ਡਾਕਟਰ ਮਨਪ੍ਰੀਤ ਸਿੰਘ ਸਿੰਘ ਸ੍ਰੀ ਹਰਗੋਬਿੰਦਪੁਰ, ਸ੍ਰ ਮਨਜੀਤ ਸਿੰਘ ਮੀਤ ਸਕੱਤਰ ਸ਼੍ਰੋਮਣੀ ਕਮੇਟੀ , ਸ੍ ਜਗਦੀਸ਼ ਸਿੰਘ ਬੁੱਟਰ ਪ੍ਰਬੰਧਕ ਵਿਆਹ ਪੁਰਬ,ਸ੍ਰ ਤਜਿੰਦਰ ਸਿੰਘ ਐਡੀਸ਼ਨਲ ਚੀਫ਼,ਸ੍ਰ ਨਰਿੰਦਰ ਸਿੰਘ ਸੇਖਵਾਂ ,ਸ੍ਰ ਲਖਵਿੰਦਰ ਸਿੰਘ ਘੁੰਮਣ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸ੍ਰ ਕਲਵੰਤ ਸਿੰਘ ਐਮ ਸੀ, ਸ੍ਰ ਕਰਤਾਰ ਸਿੰਘ ਸ਼ਾਸਤਰੀ ਨਗਰ,ਸ੍ਰ ਰਜਵੰਤ ਸਿੰਘ ਟੋਨੀ,ਸ੍ਰ ਨਰਿੰਦਰ ਸਿੰਘ ਸੇਖਵਾਂ, ਸ੍ਰ ਬਲਦੇਵ ਸਿੰਘ ਸੇਖਵਾਂ, ਸ੍ਰ ਸ਼ਮਸ਼ੇਰ ਸਿੰਘ ਚੀਮਾ, ਸ੍ਰ ਗੁਰਮੀਤ ਸਿੰਘ ਪੰਨੂੰ, ਜਥੇਦਾਰ ਅਮਰਜੀਤ ਸਿੰਘ ਸੇਖਵਾਂ, ਸ੍ਰ ਮਲਕੀਤ ਸਿੰਘ ਮੱਧਰਾ,ਸ੍ਰ ਸੋਨੂੰ ਔਲਖ,ਸ੍ਰ ਸਤਨਾਮ ਸਿੰਘ ਰਿਆੜ ਮੈਨੇਜਰ ਦਰਬਾਰ ਸਾਹਿਬ,ਸ੍ਰ ਮੇਜਰ ਸਿੰਘ ਅਰਜਨ ਮਾਂਗਾ,ਸ੍ਰ ਦਰਸ਼ਨ ਸਿੰਘ ਪੁਰੀਆਂ,ਗਿਆਨੀ ਹਰਬੰਸ ਸਿੰਘ ਹੰਸਪਾਲ, ਸ੍ਰ ਅਮਰਜੀਤ ਸਿੰਘ ਵੀ ਕੇ, ਸ੍ਰ ਚੇਤਨ ਸਿੰਘ ਜੰਡੂ , ਸ੍ਰ ਗੁਰਖੇਲ ਸਿੰਘ ਘੁੰਮਣ,ਸ੍ਰ ਮਨਜੀਤ ਸਿੰਘ ਹੈਪੀ, ਸ੍ਰ ਹਰਭਜਨ ਸਿੰਘ ਸੁਪਰਵਾਈਜ਼ਰ,ਸ੍ਰ ਸਰਬਜੀਤ ਸਿੰਘ ਗੱਜੂਗਾਜੀ ਮੈਨੇਜਰ ਗੁਰਦੁਆਰਾ ਬਾਰਠ ਸਾਹਿਬ, ਸ੍ ਮਲਕੀਅਤ ਸਿੰਘ ਹੈਪੀ, ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ, ਸ੍ਰ ਬਲਦੇਵ ਸਿੰਘ ਐਕਸੀਅਨ, ਸ੍ਰ ਨਵਪ੍ਰੀਤ ਸਿੰਘ ਪ੍ਰਿੰਸ, ਸ੍ਰ ਸੱਚ ਪ੍ਰੀਤ ਸਿੰਘ,ਸ੍ਰ ਸਿਮਰਤਪਾਲ ਸਿੰਘ ਭਾਟੀਆ,ਸ੍ਰ ਦਮਨਪ੍ਰੀਤ ਸਿੰਘ ਰਾਜਾ, ਸ੍ਰ ਸਤਨਾਮ ਸਿੰਘ ਪੱਡਾ, ਸ੍ਰ ਸਰਬਜੀਤ ਸਿੰਘ ਨਾਗਰਾ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ, ਸ੍ਰ ਪਾਲ ਸਿੰਘ ਹਰਦੋਝੰਡੇ, ਗਿਆਨੀ ਭੁਪਿੰਦਰ ਸਿੰਘ ਕਾਲੜਾ,ਸ੍ਰ ਬਲਵੰਤ ਸਿੰਘ ਐਨੋਕੋਟ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਜਗਦੇਵ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ,ਸ੍ਰ ਰਣਜੀਤ ਸਿੰਘ ਸਾਗਰਪੁਰ, ਡਾਕਟਰ ਗੁਰਮੁੱਖ ਸਿੰਘ ਬਟਾਲਾ,ਸ੍ਰ ਪ੍ਰੇਮ ਸਿੰਘ ਰੰਧਾਵਾ ਸਰਕਲ ਪ੍ਰਧਾਨ,ਸ੍ਰ ਗੁਰਪ੍ਰੀਤ ਸਿੰਘ ਕੋਠਾ,ਸ੍ਰ ਸਤਿੰਦਰ ਸਿੰਘ ਗਿੱਲ ਮੰਝ, ਸ੍ਰ ਬਲਕਾਰ ਸਿੰਘ ਪੰਜਗਰਾਈਂ,ਸ੍ਰ ਕਿਰਪਾਲ ਸਿੰਘ ਦੋਲਤਪੁਰ, ਸ੍ਰ ਸੰਤੋਖ ਸਿੰਘ ਭੰਬੋਈ,ਸ੍ਰ ਗੁਰਵਿੰਦਰ ਸਿੰਘ ਤਲਵੰਡੀ,ਸ੍ਰ ਗੁਰਮੁੱਖ ਸਿੰਘ ਬਸਰਾਵਾਂ, ਸ੍ਰ ਕੁਲਦੀਪ ਸਿੰਘ ਸੰਗਰਾਵਾਂ, ਸ੍ਰ ਅਮਨਦੀਪ ਸਿੰਘ ਕਾਦੀਆਂ, ਸ੍ਰ ਕਸ਼ਮੀਰ ਸਿੰਘ ਕੋਟਲਾ ਮੂਸਾ, ਸ੍ਰ ਬਲਰਾਜ ਸਿੰਘ ਕੋਟਲਾ ਮੂਸਾ, ਸ੍ਰ ਸੁਖਵਿੰਦਰ ਸਿੰਘ ਬੱਲ ਟਰੈਕਟਰ ਵਾਲੇ,ਸ੍ਰ ਸਤਨਾਮ ਸਿੰਘ ਪੱਡਾ ਆਦਿ ਲੱਖਾ ਸੰਗਤਾਂ ਨਤਮਸਤਕ ਹੋਈਆਂ।

ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ 537ਵੇਂ ਵਿਆਹ ਪੁਰਬ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਬਟਾਲਾ ਤੋਂ ਸਜਾਏ ਮਹਾਨ ਨਗਰ ਕੀਰਤਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਸ੍ ਪ੍ਰਤਾਪ ਸਿੰਘ ਸਕੱਤਰ,ਸ੍ਰ ਰਮਨਦੀਪ ਸਿੰਘ ਸੰਧੂ, ਮੈਨੇਜਰ ਭਾਟੀਆ ਤੇ ਹੋਰ ਸੰਗਤਾਂ।

Related posts

US ਇਮੀਗ੍ਰੇਸ਼ਨ ਕੋਰਟ ‘ਚ 3.38 ਮਿਲੀਅਨ ਕੇਸ ਫੈਸਲੇ ਦੀ ਉਡੀਕ ‘ਚ : ਪ੍ਰਵਾਸੀ ਕਾਨੂੰਨ ਦੀ ਪਾਲਣਾ ਕਰਦੇ, ਨਾ ਕਿ ਕ੍ਰਿਮੀਨਲ !

admin

ਪੰਜਾਬ ਵਿੱਚ ਨਸ਼ੇ ਦੀ ‘ਹੋਮ ਡਿਲੀਵਰੀ’ ਹੋ ਰਹੀ ਹੈ – ਅਸ਼ਵਨੀ ਸ਼ਰਮਾ

admin

‘ਮੈਂਟਰਿੰਗ, ਐਡਵਾਈਜ਼ਿੰਗ ਤੇ ਪੀਅਰ ਲਰਨਿੰਗ ’ਚ AI ਦੀ ਭੂਮਿਕਾ’ ਵਿਸ਼ੇ ’ਤੇ ਵਰਕਸ਼ਾਪ

admin