India

ਜੂਨੀਅਰ ਡਾਕਟਰਾਂ ਵੱਲੋਂ ‘ਸਵਸਥ ਭਵਨ’ ਦੇ ਬਾਹਰ ਧਰਨਾ ਜਾਰੀ

ਕੋਲਕਾਤਾ – ਬੀਤੇ ਦਿਨੀਂ ਕਥਿਤ ਤੌਰ ’ਤੇ ਡਾਕਟਰ ਨਾਲ ਵਾਪਰੀ ਜਬਰ ਜਨਾਹ ਅਤੇ ਹੱਤਿਆ ਦੀ ਘਟਨਾ ਤੋਂ ਬਾਅਦ ਪੱਛਮੀ ਬੰਗਾਲ ਵਿਚ ਜੂਨੀਅਰ ਡਾਕਟਰਾਂ ਨੇ ਬੁੱਧਵਾਰ ਨੂੰ 33ਵੇਂ ਦਿਨ ਆਪਣਾ ਕੰਮ ਬੰਦ ਕਰਕੇ ਇਨਸਾਫ਼ ਦੀ ਮੰਗ ਲਈ ਧਰਨਾ ਜਾਰੀ ਰੱਖਿਆ। ਜੂਨੀਅਰ ਡਾਕਟਰ ਕੋਲਕਾਤਾ ਪੁਲਿਸ ਕਮਿਸ਼ਨਰ ਅਤੇ ਸੀਨੀਅਰ ਸਿਹਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਸਿਹਤ ਵਿਭਾਗ ਦੇ ਮੁੱਖ ਦਫ਼ਤਰ ਸਵਾਸਥ ਭਵਨ ਦੇ ਬਾਹਰ ਧਰਨੇ ’ਤੇ ਬੈਠੇ ਹਨ।
ਸਿਖਰਲੀ ਅਦਾਲਤ ਨੇ ਸੋਮਵਾਰ ਨੂੰ ਪ੍ਰਦਰਸ਼ਨ ਕਰ ਰਹੇ ਰੈਜ਼ੀਡੈਂਟ ਡਾਕਟਰਾਂ ਨੂੰ ਮੰਗਲਵਾਰ ਸ਼ਾਮ 5 ਵਜੇ ਤੱਕ ਕੰਮ ਮੁੜ ਸ਼ੁਰੂ ਕਰਨ ਦਾ ਨਿਰਦੇਸ਼ ਦਿੰਦਿਆਂ ਕਿਹਾ ਸੀ ਕਿ ਕੰਮ ਮੁੜ ਸ਼ੁਰੂ ਕਰਨ ’ਤੇ ਉਨ੍ਹਾਂ ਵਿਰੁੱਧ ਕੋਈ ਉਲਟ ਕਾਰਵਾਈ ਨਹੀਂ ਕੀਤੀ ਜਾਵੇਗੀ।ਇਸ ਸਬੰਧੀ ਪੱਛਮੀ ਬੰਗਾਲ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਕੰਮ ਮੁੜ ਸ਼ੁਰੂ ਕਰਨ ’ਤੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਦੇ ਵਿਰੁੱਧ ਸਜ਼ਾਤਮਕ ਤਬਾਦਲਿਆਂ ਸਮੇਤ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਸੂਬਾ ਸਰਕਾਰ ਨੇ ਕਿਹਾ ਕਿ ਉਸ ਨੇ ਪ੍ਰਦਰਸ਼ਨਕਾਰੀਆਂ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਘਟਨਾ ਨੂੰ ਲੈ ਕੇ ਅੜਿੱਕਾ ਸੁਲਝਾਉਣ ਲਈ ਸੂਬਾ ਸਕੱਤਰੇਤ ‘ਨਬੰਨਾ’ ਵਿੱਚ ਮੀਟਿੰਗ ਲਈ ਸੱਦਾ ਦਿੱਤਾ ਗਿਆ।ਉੱਧਰ ਵਿਰੋਧ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਕਿ ਮੀਟਿੰਗ ਲਈ ਪ੍ਰਾਪਤ ਈ ਮੇਲ ਰਾਜ ਦੇ ਸਿਹਤ ਸਕੱਤਰ ਦਾ ਸੀ, ਜਿਸਦੇ ਉਹ ਅਸਤੀਫ਼ੇ ਦੀ ਮੰਗ ਕਰ ਰਹੇ ਸਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪ੍ਰਤੀਨਿਧੀਆਂ ਦੀ ਗਿਣਤੀ 10 ਤੱਕ ਸੀਮਤ ਕਰਨਾ ਅਪਮਾਨਜਨਕ ਸੀ।

Related posts

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

admin

ਭਾਰਤ ਖੰਡਿਤ ਟ੍ਰਾਂਸਐਟਲਾਂਟਿਕ ਦੁਨੀਆ ਨੂੰ ਇਕੱਠੇ ਰੱਖ ਸਕਦਾ ਹੈ !

admin

ਭਾਰਤ ਸਰਕਾਰ ਵਲੋਂ ਭਾਰਤ ਦੇ ਰਾਸ਼ਟਰੀ ਗੀਤ ਲਈ ਵੱਡੇ ਦਿਸ਼ਾ-ਨਿਰਦੇਸ਼ ਜਾਰੀ

admin