Punjab

ਖ਼ਾਲਸਾ ਕਾਲਜ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਟਾਪ ਪੁਜ਼ੀਸ਼ਨਾਂ ਹਾਸਲ ਕੀਤੀਆਂ

ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਵੱਖ-ਵੱਖ ਪ੍ਰੀਖਿਆ ’ਚ ਸ਼ਾਨਦਾਰ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਨਾਲ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ. ਐਸ. ਸੀ.-ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ-6ਵਾਂ ਅਤੇ ਬੀ.ਐੱਡ-ਐਮ-ਐੱਡ (3 ਸਾਲਾਂ ਇੰਟੀਗੇ੍ਰਟਿਡ ਕੋਰਸ) ਸਮੈਸਟਰ ਪਹਿਲਾ ਅਤੇ ਚੌਥਾ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਯੂਨੀਵਰਸਿਟੀ ਦੀਆਂ ਟਾਪ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਬੀ.ਐੱਡ-ਐਮ-ਐੱਡ  ਸਮੈਸਟਰ ਚੌਥਾ ਦੀ ਵਿਦਿਆਰਥਣ ਮਹਿਕਦੀਪ ਕੌਰ ਨੇ 84.08% ਅੰਕਾਂ ਨਾਲ ਯੂਨੀਵਰਸਿਟੀ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਵਿਦਿਆਰਥੀਆਂ ਵੱਲੋਂ ਹਾਸਲ ਕੀਤੇ ਗਏ ਸ਼ਾਨਦਾਰ ਨਤੀਜੇ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਹੋਰ ਵੀ ਮਿਹਨਤ ਕਰਕੇ ਸੰਸਥਾ ਦਾ ਨਾਂਅ ਰੁਸ਼ਨਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਉਕਤ ਨਤੀਜਿਆਂ ਦਾ ਸਿਹਰਾ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਮਿਹਨਤ ਨੂੰ ਦਿੰਦਿਆ ਜਾਣਕਾਰੀ ਸਾਂਝੀ ਕੀਤੀ ਕਿ ਬੀ. ਐਸ. ਸੀ.-ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ 6ਵੇਂ ਦੀਆਂ ਵਿਦਿਆਰਥਣਾ ਸਾਕਸ਼ੀ ਨੇ 81.71%, ਜਰਨੈਲ ਸਿੰਘ 81.14%, ਸੁਖਦੀਪ ਕੌਰ 80.71%, ਜਸਮੀਨ ਕੌਰ 80.43%, ਪ੍ਰਨੀਤ ਕੌਰ 80.28%, ਮਨਸ਼ਾ 79.71%, ਸਾਂਚੀ 79.28% ਅਤੇ ਅਵਨੀਤ ਕੌਰ ਨੇ 78.14% ਅੰਕ ਪ੍ਰਾਪਤ ਕੀਤੇ ਹਨ।

ਉਨ੍ਹਾਂ ਕਿਹਾ ਕਿ ਜਦਕਿ ਬੀ. ਐੱਡ-ਐਮ-ਐੱਡ (3 ਸਾਲਾਂ ਇੰਟੀਗੇ੍ਰਟਿਡ ਕੋਰਸ) ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਪ੍ਰਿਆ ਨੇ 81.7%, ਯਾਮਨੀ ਆਨੰਦ 81.65%, ਅਨੁਪ੍ਰੀਤ ਕੌਰ 80.45%, ਕੰਚਨ 80.4%, ਮਨਦੀਪ ਕੌਰ 79.55% ਅਤੇ ਮਨਪ੍ਰੀਤ ਕੌਰ ਨੇ 77.1% ਅੰਕਾਂ ਨਾਲ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ, ਪੰਜਵੀ ਅਤੇ ਸੱਤਵੀਂ ਪੁਜ਼ੀਸ਼ਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਇਸ ਮੌਕੇ ਪ੍ਰਿੰ: ਡਾ. ਕੁਮਾਰ ਨੇ ਕਿਹਾ ਕਿ ਵਿਦਿਆਰਥੀ ਕਾਲਜ ’ਚੋਂ ਇਕ ਯੋਗ ਅਧਿਆਪਕ ਦੇ ਗੁਣਾਂ ਦੇ ਧਾਰਨੀ ਬਣ ਕੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹਨ।

Related posts

ਸੁਰਜੀਤ ਪਾਤਰ ਦੀ ਯਾਦ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਣੇਗਾ ਏਆਈ ਸੈਂਟਰ !

admin

ਮਾਘੀ ਮੇਲੇ ‘ਤੇ ਵੱਖ-ਵੱਖ ਅਕਾਲੀ ਦਲਾਂ ਵਲੋਂ ਕਾਨਫਰੰਸਾਂ !

admin

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin